ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਵਿਧਾਇਕ ਬਲਦੇਵ ਖਹਿਰਾ ਨੇ ਕੀਤੀ ਸਖ਼ਤ ਨਿਖੇਧੀ - ਸੁਖਬੀਰ ਸਿੰਘ ਬਾਦਲ
ਜਲੰਧਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ ਫਿਲੌਰ ਦੇ ਵਿਧਾਇਕ ਬਲਦੇਵ ਸਿੰਘ ਖਹਿਰਾ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਬਲਦੇਵ ਸਿੰਘ ਖਹਿਰਾ ਨੇ ਕਿਹਾ ਕਿ ਜਦੋਂ ਜਲਾਲਾਬਾਦ 'ਚ ਸੁਖਬੀਰ ਸਿੰਘ ਬਾਦਲ ਚੋਣਾਂ ਨੂੰ ਲੈ ਕੇ ਪੁੱਜੇ ਤਾਂ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਹਮਲਾ ਕੀਤਾ ਗਿਆ। ਇਸ ਹਮਲੇ 'ਚ ਵਰਕਰ ਨੂੰ ਸੱਟਾਂ ਵੀ ਲੱਗੀਆਂ ਅਤੇ ਇੱਕ ਵਰਕਰ ਦੇ ਗੋਲੀ ਵੀ ਲੱਗੀ। ਕਾਂਗਰਸ 'ਤੇ ਦੋਸ਼ ਲਗਾਉਂਦੇ ਹੋਏ ਉਨ੍ਹਾਂ ਨੇ ਕਿਹਾ ਕਿ ਕੈਪਟਨ ਸਾਹਿਬ ਨੇ ਲਾਅ ਐਂਡ ਆਰਡਰ ਅਤੇ ਕੁੱਝ ਝੂਠੇ ਵਾਅਦੇ ਕਰਕੇ 4 ਸਾਲ ਪਹਿਲਾਂ ਆਪਣੀ ਸਰਕਾਰ ਬਣਾਈ ਸੀ, ਪਰ ਉਹ ਸਰਾਸਰ ਝੂਠ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜਿਹੜੀ ਵੀ ਸ਼ਰਾਰਤੀ ਅਨਸਰਾਂ ਨੇ ਗੁੰਡਾਗਰਦੀ ਦਿਖਾਈ ਹੈ ਉਨ੍ਹਾਂ ਖਿਲਾਫ਼ ਕਾਰਵਾਈ ਕੀਤੀ ਜਾਵੇ।
Last Updated : Feb 3, 2021, 10:52 PM IST