ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਠੇਕੇ ਨੂੰ ਲੈ ਕੇ ਓਪੀ ਸੋਨੀ ਨੂੰ ਘੇਰਿਆ, ਜਾਂਚ ਕਰਵਾਉਣ ਦੀ ਕੀਤੀ ਮੰਗ - ਜਾਂਚ ਕਰਵਾਉਣ ਦੀ ਕੀਤੀ ਮੰਗ
ਚੰਡੀਗੜ੍ਹ: ਬਜਟ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਦੌਰਾਨ ਕਾਫੀ ਹੰਗਾਮਾ ਦੇਖਣ ਨੂੰ ਮਿਲਿਆ ਹੈ। ਦੱਸ ਦਈਏ ਕਿ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਓਪੀ ਸੋਨੀ ਦੇ ਪੁੱਤਰ ’ਤੇ ਨਿਰਮਾਣ ਕੰਪਨੀ ਦੇ ਨਾਲ ਜਿਨ੍ਹਾਂ ਨੂੰ ਠੇਕਾ ਦਿੱਤਾ ਗਿਆ ਸੀ, ਨਾਲ ਸਬੰਧ ਸਾਹਮਣੇ ਆਇਆ ਹੈ। ਇਸ ਸਬੰਧੀ ਉਨ੍ਹਾਂ ਨੇ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਇਸ ਸਬੰਧ ’ਚ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਉਨ੍ਹਾਂ ਕੋਲ ਸਬੂਤ ਨਹੀਂ ਹੈ ਪਰ ਉਨ੍ਹਾਂ ਵਿਧਾਇਕ ਕੋਲੋਂ ਸਬੂਤ ਦੇਣ ਦੀ ਮੰਗ ਕੀਤੀ, ਨਾਲ ਕਿਹਾ ਕਿ ਮਾਮਲੇ ’ਤੇ ਜਾਂਚ ਕੀਤੀ ਜਾਵੇਗੀ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।