ਹਲਕਾ ਵਿਧਾਇਕ ਉਗੋਕੇ ਨੇ ਕੀਤਾ ਹਸਪਤਾਲ ਦਾ ਦੌਰਾ, ਦਿੱਤਾ ਇਹ ਭਰੋਸਾ - MLA Labh Singh Ugoke visited the hospital
ਬਰਨਾਲਾ: ਵਿਧਾਨ ਸਭਾ ਹਲਕਾ ਭਦੌੜ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਸਿਵਲ ਹਸਪਤਾਲ ਭਦੌੜ ਦਾ ਦੌਰਾ ਕੀਤਾ। ਇਸ ਮੌਕੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਹਸਪਤਾਲ ਦੇ ਸਟਾਫ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਜਿਸ ਤੇ ਲੋਕਾਂ ਦੁਆਰਾ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਦੀ ਉਨ੍ਹਾਂ ਤੋਂ ਮੰਗ ਕੀਤੀ ਗਈ ਅਤੇ ਹਸਪਤਾਲ ਵਿੱਚ ਹੋਰ ਵੀ ਸਹੂਲਤਾਂ ਚਾਲੂ ਕਰਨ ਦੀ ਮੰਗ ਕੀਤੀ ਗਈ। ਇਸ ਸਬੰਧ ’ਚ ਵਿਧਾਇਕ ਨੇ ਕਿਹਾ ਕਿ ਇਸ ਹਸਪਤਾਲ ਵਿੱਚ ਡਾਕਟਰਾਂ ਅਤੇ ਹੋਰ ਸਹੂਲਤਾਂ ਦੀ ਘਾਟ ਨੂੰ ਪੂਰਾ ਕਰਨ ਲਈ ਉਨ੍ਹਾਂ ਦੁਆਰਾ ਪੰਜਾਬ ਦੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਮਿਲ ਕੇ ਸਮੱਸਿਆਵਾਂ ਹੱਲ ਕਰਨ ਸਬੰਧੀ ਮੰਗ ਪੱਤਰ ਵੀ ਦਿੱਤਾ ਸੀ ਪਰ ਉਸ ਤੋਂ ਬਾਅਦ ਪੰਜਾਬ ਦੇ ਸਿਹਤ ਮੰਤਰੀ ਨੂੰ ਅਹੁਦੇ ਤੋਂ ਹਟਾ ਦਿੱਤਾ ਅਤੇ ਹੁਣ ਵੀ ਉਨ੍ਹਾਂ ਦੁਆਰਾ ਇਸ ਹਸਪਤਾਲ ਵਿੱਚ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ ਨਾਲ ਇਸ ਸਬੰਧੀ ਗੱਲ ਕੀਤੀ ਜਾਵੇਗੀ ਅਤੇ ਜਲਦ ਹੀ ਹਸਪਤਾਲ ਵਿਚ ਮਰੀਜ਼ਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।