'ਆਪ' ਦੀ ਰਾਜਧਾਨੀ ਸੰਗਰੂਰ ’ਤੇ ਜਿੱਤ ਯਕੀਨੀ: ਵਿਧਾਇਕ - ਵਿਧਾਇਕ ਮਨਜੀਤ ਸਿੰਘ ਬਿਲਾਸਪੁਰ
ਬਰਨਾਲਾ: ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬਰਨਾਲਾ ਜ਼ਿਲ੍ਹੇ ਵਿੱਚ ਰੋਡ ਸੋਅ ਕੀਤਾ ਗਿਆ। ਇਸ ਰੋਡ ਸ਼ੋਅ ਵਿੱਚ ਪਹੁੰਚੇ ਆਪ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਆਪ ਦੀ ਜਿੱਤ ਦਾ ਦਾਅਵਾ ਕੀਤਾ ਹੈ। ਆਪ ਵਿਧਾਇਕ ਨੇ ਕਿਹਾ ਕਿ ਆਪ ਦਾ ਮੁਕਾਬਲਾ ਕਿਸੇ ਪਾਰਟੀ ਨਾਲ ਨਹੀਂ ਹੈ, ਬਲਕਿ ਭ੍ਰਿਸ਼ਟਾਚਾਰ, ਚੰਗੀਆਂ ਸਿੱਖਿਆ ਤੇ ਸਿਹਤ ਸਹੂਲਤਾਂ ਦੇਣ ਲਈ ਹੈ। ਉਹਨਾਂ ਕਿਹਾ ਕਿ ਸੰਗਰੂਰ ਹਲਕਾ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ, ਜਿੱਥੇ ਆਪ ਦੀ ਜਿੱਤ ਬਰਕਰਾਰ ਰਹੇਗੀ।