ਈਦ ਮੌਕੇ ਰਹਿਨਾਮ ਮਸਜਿਦ 'ਚ ਪਹੁੰਚੇ ਵਿਧਾਇਕ ਨਰੇਸ਼ ਕਟਾਰੀਆ
ਫਿਰੋਜ਼ਪੁਰ: ਈਦ ਦੇ ਪਵਿੱਤਰ ਤਿਉਹਾਰ 'ਤੇ ਹਿੰਦੂ ਮੁਸਲਿਮ ਸਿੱਖ ਇਸਾਈ ਭਾਈਚਾਰਕ ਸਾਂਝ ਦਾ ਸੱਦਾ ਦਿੰਦੇ ਹੋਏ ਈਦ ਉਲ ਫਿਤਰ ਦੀ ਨਮਾਜ਼ ਰਹਿਮਾਨ ਮਸਜਿਦ ਵਿੱਚ ਅਦਾ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਜ਼ੀਰਾ ਹਲਕੇ ਤੋਂ ਵਿਧਾਇਕ ਨਰੇਸ਼ ਕਟਾਰੀਆ ਮੁਸਲਮਾਨ ਭਾਈਚਾਰੇ ਨਾਲ ਨਮਾਜ਼ ਸਾਂਝੀ ਕਰਨ ਵਾਸਤੇ ਪਹੁੰਚੇ। ਇਸ ਮੌਕੇ ਵਿਧਾਇਕ ਨਰੇਸ਼ ਕਟਾਰੀਆ ਨੇ ਕਿਹਾ ਕਿ ਮੈਂ ਸਾਰੇ ਮੁਸਲਮਾਨ ਭਰਾਵਾਂ ਨੂੰ ਈਦ ਦੀ ਮੁਬਾਰਕਬਾਦ ਦਿੰਦਾ ਹਾਂ ਤਾਂ ਜੋ ਇਹ ਭਾਈਚਾਰਕ ਸਾਂਝ ਹਮੇਸ਼ਾ ਬਣੀ ਰਹੇ। ਇਸ ਮੌਕੇ ਮੁਸਲਿਮ ਭਾਈਚਾਰੇ ਵੱਲੋਂ ਵੀ ਵਿਧਾਇਕ ਦੇ ਇਸ ਪ੍ਰੋਗਰਾਮ 'ਚ ਪਹੁੰਚਣ 'ਤੇ ਸ਼ੁਕਰੀਆ ਅਦਾ ਕੀਤਾ ਗਿਆ। ਉਨਹਾਂ ਕਿਹਾ ਕਿ ਸਾਨੂੰ ਬਹੁਤ ਹੀ ਮਾਣ ਮਹਿਸੂਸ ਹੋ ਰਿਹਾ ਹੈ ਜੋ ਵਿਧਾਇਕ ਸਾਡੇ ਵਿੱਚ ਪਹੁੰਚੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀਆਂ ਕੁਝ ਮੰਗਾਂ ਵੀ ਵਿਧਾਇਕ ਨਰੇਸ਼ ਕਟਾਰੀਆ ਨੂੰ ਦੱਸੀਆਂ। ਜਿਨ੍ਹਾਂ ਨੂੰ ਵਿਧਾਇਕ ਵਲੋਂ ਜ਼ਲਦ ਪੂਰਾ ਕਰਨ ਦਾ ਵਿਸ਼ਵਾਸ ਦਿੱਤਾ ਗਿਆ।