ਵਿਧਾਇਕ ਪਰਗਟ ਸਿੰਘ ਨੇ ਇੱਕ ਵਿਧਾਇਕ ਇੱਕ ਪੈਨਸ਼ਨ ਦਾ ਕੀਤਾ ਸਵਾਗਤ - ਗੰਨਾ ਕਾਸ਼ਤਕਾਰ ਕਿਸਾਨ
ਜਲੰਧਰ ਵਿੱਚ ਗੰਨਾ ਕਾਸ਼ਤਕਾਰ ਕਿਸਾਨ ਲਗਾਤਾਰ ਪਿਛਲੇ ਛੇ ਦਿਨਾਂ ਤੋਂ ਆਪਣੀ 72 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ ਅਤੇ ਇਹ ਧਰਨਾ ਪ੍ਰਦਰਸ਼ਨ ਛੇਵੇਂ ਦਿਨ ਵਿਚ ਪਹੁੰਚ ਗਿਆ ਹੈ. ਇਸ ਪ੍ਰਦਰਸ਼ਨ ਦੇ ਵਿੱਚ ਸਾਬਕਾ ਕੈਬਨਿਟ ਮੰਤਰੀ ਤੇ ਜਲੰਧਰ ਕੈਂਟ ਦੇ ਵਿਧਾਇਕ ਪਰਗਟ ਸਿੰਘ ਪਹੁੰਚੇ. ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਸਿਆਸਤ ਤੋਂ ਉੱਪਰ ਉੱਠ ਕੇ ਹੱਲ ਕਰਨਾ ਚਾਹੀਦਾ ਹੈ. ਉਨ੍ਹਾਂ ਨੇ ਕਿਹਾ ਕਿ ਉਹ ਜਲਦ ਹੀ ਪੰਜਾਬ ਦੀ ਸਰਕਾਰ ਨਾਲ ਮਿਲ ਕੇ ਕਿਸਾਨਾਂ ਦੀਆਂ ਇਨ੍ਹਾਂ ਮੁਸ਼ਕਿਲਾਂ ਦਾ ਹੱਲ ਕਰਵਾਉਣ ਦੀ ਕੋਸ਼ਿਸ਼ ਕਰਨਗੇ. ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਿਹੜਾ ਇਕ ਵਿਧਾਇਕ ਇੱਕ ਪੈਨਸ਼ਨ ਦਾ ਫੈਸਲਾ ਲਿਆ ਗਿਆ ਹੈ ਉਹ ਮਹੱਤਵਪੂਰਨ ਹੈ ਤੇ ਉਹ ਇਸ ਫੈਸਲੇ ਦੀ ਸ਼ਲਾਘਾ ਕਰਦੇ ਹਨ.