PCS ਪ੍ਰੀਖਿਆ ਦੇ ਨਵੇਂ ਨੋਟੀਫਿਕੇਸ਼ਨ 'ਤੇ ਵੇਰਕਾ ਨੇ ਦਿੱਤਾ ਸਪੱਸ਼ਟੀਕਰਨ - PCS ਪ੍ਰੀਖਿਆ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਟੇਟ ਸਿਵਲ ਸਰਵਿਸਿਜ਼ ਦੇ ਨਿਯਮਾਂ 'ਚ ਬਦਲਾਅ ਕੀਤਾ ਹੈ। ਨਵੇਂ ਨਿਯਮਾਂ ਦੇ ਤਹਿਤ ਪੀਸੀਐੱਸ (ਜੇ) ਪ੍ਰੀਖਿਆ ਵਿੱਚ ਬੈਠਣ ਵਾਲੇ ਹਰ ਇੱਕ ਵਿਦਿਆਰਥੀ ਨੂੰ ਚਾਰ ਮੌਕੇ ਦਿੱਤੇ ਜਾਣਗੇ। ਪਹਿਲਾਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਰੋਕ ਦੇ ਪ੍ਰੀਖਿਆ 'ਚ ਬੈਠਣ ਦੀ ਛੋਟ ਸੀ। ਕੈਪਟਨ ਦੇ ਇਸ ਫ਼ੈਸਲੇ 'ਤੇ ਕਾਂਗਰਸ ਦੇ ਵਿਧਾਇਕ ਡਾ. ਰਾਜਕੁਮਾਰ ਵੇਰਕਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਨੂੰ ਇੱਕ ਵਾਰ ਫ਼ਿਰ ਤੋਂ ਇਸ 'ਤੇ ਵਿਚਾਰ ਕਰਨ ਦੀ ਗੁਜ਼ਾਰਿਸ਼ ਕਰਨਗੇ।