ਬਠਿੰਡਾ ਜੇਲ੍ਹ 'ਚ ਬਰਾਮਦ ਹੋਏ ਮੋਬਾਇਲ ਫੋਨ, ਸਿਮ ਅਤੇ ਹੋਰ ਸਾਮਾਨ - ਜੇਲ੍ਹਾਂ ਵਿੱਚ ਮੋਬਾਈਲ ਫੋਨ ਅਤੇ ਹੋਰ ਸਾਮਾਨ
ਬਠਿੰਡਾ: ਸੈਂਟਰਲ ਜੇਲ੍ਹ ਇੱਕ ਹਾਈਟੈਕ ਜੇਲ੍ਹ ਹੈ ਜੋ ਕਿ ਬਠਿੰਡਾ ਦੇ ਪਿੰਡ ਗੋਬਿੰਦਗੜ੍ਹ ਵਿਖੇ ਸਹਾਇਕ ਜੇਲ੍ਹ ਸੁਪਰਡੈਂਟ ਦੇ ਸ਼ਿਕਾਇਤ ਦੇ ਆਧਾਰ 'ਤੇ ਥਾਣਾ ਕੈਂਟ ਪੁਲਿਸ ਨੇ 15 ਆਰੋਪੀਆਂ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਆਰੋਪੀ ਜੇਲ੍ਹ ਵਿੱਚ ਬੰਦ ਹਨ ਪਰ ਸਵਾਲ ਇਹ ਖੜ੍ਹਾ ਹੁੰਦਾ ਹੈ ਕਿ ਹੁਣ ਜੇਲ੍ਹਾਂ ਵਿੱਚ ਮੋਬਾਈਲ ਫੋਨ ਅਤੇ ਹੋਰ ਸਾਮਾਨ ਕਿਸ ਤਰ੍ਹਾਂ ਅੰਦਰ ਪੁੱਜ ਰਹੇ ਹਨ। ਬਠਿੰਡਾ ਦੀ ਸੈਂਟਰਲ ਜੇਲ ਦੀ ਸੁਰੱਖਿਆ ਵਾਸਤੇ ਅਰਧ ਸੈਨਿਕ ਬਲ ਤੈਨਾਤ ਹਨ। ਥਾਣਾ ਕੈਂਟ ਦੇ ਐਸਐਚਓ ਗੁਰਮੀਤ ਸਿੰਘ ਦਾ ਕਹਿਣਾ ਹੈ ਕਿ ਆਰੋਪੀਆਂ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ।