ਮੋਬਾਇਲ ਚੋਰੀ ਕਰਨ ਵਾਲੇ 2 ਮੁਲਜ਼ਮ ਕਾਬੂ - ਪੁਲਿਸ ਪਾਰਟੀ
ਲੁਧਿਆਣਾ: ਪਿਛਲੇ ਕੁੱਝ ਦਿਨ ਪਹਿਲਾ 3 ਵਿਅਕਤੀਆਂ ਵੱਲੋਂ ਇੱਕ ਮੋਬਾਇਲ ਦੀ ਦੁਕਾਨ 'ਤੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਥਾਣਾ ਖੰਨਾ ਦੀ ਪੁਲਿਸ ਨੇ 2 ਮੁਲਜ਼ਮਾ ਨੂੰ ਮੋਬਾਇਲ ਸਮੇਤ ਕਾਬੂ ਕਰ ਲਿਆ ਹੈ। ਇਨ੍ਹਾਂ ਮੁਲਜ਼ਮਾ ਨੇ ਇੱਕ ਦੁਕਾਨ 'ਤੇ ਮੋਬਾਇਲ ਚੋਰੀ ਕੀਤੇ ਸਨ ਤੇ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਸੀ। ਇਸ ਸਬੰਧੀ ਐਸਐਚਓ ਲਾਭ ਸਿੰਘ ਨੇ ਦੱਸਿਆ ਕਿ ਏਐਸਆਈ ਸਤਨਾਮ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਰਵਿੰਦਰ ਸਿੰਘ, ਕੁਲਵਿੰਦਰ ਸਿੰਘ ਜੋ ਤਿੰਨੇ ਵਿਅਕਤੀ ਮੋਬਾਈਲ ਖੋਹਣ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਜੋ ਦੇਵੀ ਦੇਵਾਲਿਆ ਮੰਦਰ ਦੇ ਨੇੜੇ ਮੋਬਾਈਲ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਹੇ ਹਨ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋ ਕਥਿਤ ਦੋਸ਼ੀਆਂ ਨੂੰ ਚੋਰੀ ਕੀਤੇ ਮੋਬਾਈਲਾਂ ਸਮੇਤ ਕਾਬੂ ਕਰ ਲਿਆ। ਪੁਲਿਸ ਨੇ ਕਥਿਤ ਦੋਸ਼ੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।