ਚੰਡੀਗੜ੍ਹ ਸਿਵਲ ਸਕੱਤਰੇਤ ਦੇ ਬਾਹਰ ਵੱਡੀ ਮੌਕ ਡਰਿੱਲ - Chandigarh Civil Secretariat
ਚੰਡੀਗੜ੍ਹ ਪੁਲਿਸ ਅਤੇ ਐਨਐਸਜੀ ਵੱਲੋਂ ਬੁੱਧਵਾਰ ਦੇਰ ਸ਼ਾਮ ਚੰਡੀਗੜ੍ਹ ਦੇ ਪੰਜਾਬ ਸਕੱਤਰੇਤ ਵਿੱਚ ਅੱਤਵਾਦ ਵਿਰੋਧੀ ਕਾਰਵਾਈ ਨੂੰ ਲੈ ਕੇ ਇੱਕ ਮੌਕ ਡਰਿੱਲ ਕੀਤੀ। ਇਸ ਦੌਰਾਨ ਉਨ੍ਹਾਂ ਸਥਿਤੀਆਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਤਾਂ ਕਿ ਜੇਕਰ ਸਕੱਤਰੇਤ ਵਿੱਚ ਕੋਈ ਅੱਤਵਾਦੀ ਹਮਲਾ ਜਾਂ ਕੋਈ ਧਮਾਕਾ ਹੁੰਦਾ ਹੈ ਤਾਂ ਉਸ ਸਥਿਤੀ ਨਾਲ ਨਜਿੱਠਣ ਲਈ ਪੁਲਿਸ, ਐਨਐਸਜੀ ਅਤੇ ਹੋਰ ਪ੍ਰਸ਼ਾਸਨਿਕ ਵਿਭਾਗ ਕਿੰਨੇ ਕੁ ਤਿਆਰ ਹਨ। ਚੰਡੀਗੜ੍ਹ ਪੁਲਿਸ ਨੇ ਐਨ.ਐਸ.ਜੀ ਨਾਲ ਮਿਲ ਕੇ ਪਿਛਲੇ ਕੁੱਝ ਦਿਨਾਂ ਤੋਂ ਵੱਖ-ਵੱਖ ਸਥਿਤੀਆਂ ਨਾਲ ਨਜਿੱਠਣ ਲਈ ਵੱਖ-ਵੱਖ ਥਾਵਾਂ 'ਤੇ ਮੌਕ ਡਰਿੱਲ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਪੁਲਿਸ, ਐਨ.ਐਸ.ਜੀ ਦੇ ਨਾਲ-ਨਾਲ ਹੋਰ ਪ੍ਰਸ਼ਾਸਨਿਕ ਵਿਭਾਗ ਵੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਰਹਿਣ।
Last Updated : Jul 7, 2022, 8:09 AM IST