ਹਾਥਰਸ 'ਚ ਜਬਰ ਜਨਾਹ ਮਾਮਲੇ 'ਚ ਮੋਦੀ ਤੇ ਯੋਗੀ ਸਰਕਾਰ ਦਾ ਸਾੜਿਆ ਗਿਆ ਪੁਤਲਾ - ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਲਈ
ਬਰਨਾਲਾ: ਯੂਪੀ ਦੇ ਹਾਥਰਸ 'ਚ ਹੋਏ ਜਬਰ ਜਨਾਹ ਮਾਮਲੇ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਲਈ ਦੇਸ਼ ਭਰ ਵਿੱਚ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਇਸ ਕੜੀ ਦੇ ਤਹਿਤ ਭਦੌੜ ਵਿਖੇ ਕਈ ਜਥੇਬੰਦੀਆਂ ਨੇ ਇਕੱਠੇ ਹੋ ਕੇ ਰੋਸ ਮਾਰਚ ਕੱਢ ਮੋਦੀ ਅਤੇ ਯੋਗੀ ਸਰਕਾਰ ਦਾ ਪੁਤਲਾ ਸਾੜਿਆ। ਇਹ ਰੋਸ ਮਾਰਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਨਗਰ ਕੌਂਸਲ ਭਦੌੜ ਤੋਂ ਨਾਅਰੇਬਾਜ਼ੀ ਕਰਦੇ ਹੋਏ ਮੋਦੀ ਅਤੇ ਯੋਗੀ ਸਰਕਾਰ ਦਾ ਪੁਤਲਾ ਫੂਕ ਜ਼ੋਰਦਾਰ ਨਾਅਰੇਬਾਜ਼ੀ ਕੀਤੀ।