ਪੁਲਿਸ ਨੇ ਸਾਇਕਲ ਰੈਲੀ ਤੇ ਖੇਡਾਂ ਕਰਵਾ ਭਗਤ ਸਿੰਘ ਨੂੰ ਸ਼ਰਧਾਜ਼ਲੀ - Moga NEWS IN PUNJABI
ਮੋਗਾ ਪ੍ਰਬੰਧਕੀ ਕੰਪਲੈਕਸ ਵਿੱਚ ਸ਼ਹੀਦ ਭਗਤ ਸਿੰਘ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਅਰਪਿਤ ਕੀਤੇ ਗਏ। ਮੋਗਾ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮਦਿਨ ਉਤੇ ਉਨ੍ਹਾਂ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਉਸ ਤੋਂ ਬਾਅਦ ਉਨ੍ਹਾਂ ਨੂੰ ਸਲਾਮੀ ਦਿੱਤੀ ਗਈ । ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ਵੱਖ ਵੱਖ ਪਿੰਡਾਂ ਵਿੱਚ ਖੇਡ ਮੁਕਾਬਲੇ ਅਤੇ ਨਾਲ ਦੀ ਨਾਲ ਸ਼ਾਮ ਨੂੰ ਮਸ਼ਾਲ ਮਾਰਚ ਕੱਢਿਆ ਜਾਵੇਗਾ। ਡੀਸੀ ਮੋਗਾ ਨੇ ਦੇਸ਼ ਵਾਸੀਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਆਓ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰ ਉਨ੍ਹਾਂ ਦੇ ਦੱਸੇ ਹੋਏ ਮਾਰਗ ਉਤੇ ਚੱਲੀਏ।