ਮੁਹੰਮਦ ਸਦੀਕ ਨੂੰ ਵੱਡੀ ਰਾਹਤ, ਰਿਟਰਨਿੰਗ ਅਫ਼ਸਰ ਵੱਲੋਂ ਨਾਮਜ਼ਦਗੀ ਮਨਜ਼ੂਰ - punjab
ਲੋਕ ਸਭਾ ਹਲਕਾ ਫ਼ਰੀਦਕੋਟ (ਐਸ.ਸੀ. ਰਾਖਵਾਂ) ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ ਦੇ ਐਸ.ਸੀ. ਹੋਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕਰਮਜੀਤ ਸਿੰਘ ਨਾਂਅ ਦੇ ਵਿਅਕਤੀ ਵੱਲੋਂ ਇੱਕ ਪਟੀਸ਼ਨ ਦਾਖ਼ਲ ਕਰ ਮੁਹੰਮਦ ਸਦੀਕ ਦੀ ਉਮੀਦਵਾਰੀ ਰੱਦ ਕਰਨ ਦੀ ਮੰਗ ਕੀਤੀ ਗਈ ਹੈ ਜਿਸ 'ਤੇ ਕੋਰਟ ਵੱਲੋਂ 12 ਸੰਤਬਰ ਨੂੰ ਸੁਣਵਾਈ ਕੀਤੀ ਜਾਵੇਗੀ ਪਰ ਡਿਪਟੀ ਕਮਿਸ਼ਨਰ ਫ਼ਰੀਦਕੋਟ ਕਮ ਰਿਟਰਨਿੰਗ ਅਫ਼ਸਰ ਲੋਕ ਸਭਾ ਫ਼ਰੀਦਕੋਟ ਵੱਲੋਂ ਸਪੀਕਿੰਗ ਆਰਡਰ ਪਾਸ ਕਰ ਮੁਹੰਮਦ ਸਦੀਕ ਦੀ ਉਮੀਦਵਾਰੀ ਮੰਨਜ਼ੂਰ ਕਰ ਦਿੱਤੀ ਗਈ ਹੈ। ਡੀਸੀ ਨੇ ਸਾਲ 2015-16 ਵਿੱਚ ਸਾਬਕਾ ਆਈਏਐਸ ਅਤੇ ਅਕਾਲੀ ਲੀਡਰ ਦਰਬਾਰਾ ਸਿੰਘ ਗੁਰੂ ਵੱਲੋਂ ਦਾਖ਼ਲ ਪਟੀਸ਼ਨ 'ਤੇ ਸੁਪਰੀਮ ਕੋਰਟ ਵੱਲੋਂ ਸੁਣਾਏ ਫ਼ੈਸਲੇ ਨੂੰ ਆਧਾਰ ਮੰਨਦਿਆਂ ਸਦੀਕ ਦੀ ਨਾਮਜ਼ਦਗੀ ਨੂੰ ਮਨਜ਼ੂਰ ਕੀਤਾ ਹੈ।