ਮੂੰਗੀ ਦੇ ਖਰੀਦ ਪ੍ਰਬੰਧ ਦਾ ਰੂਪਨਗਰ ਦੀ ਡੀਸੀ ਨੇ ਲਿਆ ਜਾਇਜ਼ਾ - moongi crop started arriving in Rupnagar Dana Mandi
ਰੂਪਨਗਰ: ਜ਼ਿਲ੍ਹੇ ਦੀ ਅਨਾਜ ਮੰਡੀ ਵਿੱਚ ਮੂੰਗੀ ਦੀ ਫਸਲ ਦੀ ਆਮਦ ਸ਼ੁਰੂ ਹੋ ਚੁੱਕੀ ਹੈ। ਇਸ ਮੌਕੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵੀ ਮੌਕੇ ਉੱਪਰ ਮੌਜੂਦ ਰਹੇ ਹਨ। ਇਸ ਦੌਰਾਨ ਉਨ੍ਹਾਂ ਕਿਹਾ ਹੈ ਕਿ ਪਹਿਲੀ ਮੂੰਗੀ ਦੀ ਫਸਲ ਹੈ ਜਿਸ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਇਸ ਮੌਕੇ ਉੱਤੇ ਉਨ੍ਹਾਂ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੂਪਨਗਰ ਮੇਨ ਦਾਣਾ ਮੰਡੀ ਦੇ ਵਿੱਚ ਹੀ ਮੂੰਗੀ ਦੀ ਫਸਲ ਦੀ ਆਮਦ ਅਤੇ ਖਰੀਦ ਕੀਤੀ ਜਾਵੇਗੀ। ਇਸ ਮੌਕੇ ਉੱਪਰ ਪਹੁੰਚੇ ਕਿਸਾਨਾਂ ਨੇ ਕਿਹਾ ਕਿ ਉਹ ਪਹਿਲੀ ਵਾਰ ਮੂੰਗੀ ਦੀ ਫਸਲ ਲੈ ਕੇ ਆਏ ਹਨ। ਇਸ ਦੌਰਾਨ ਉਨ੍ਹਾਂ ਨੇ ਵੀ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਉਪਰ ਸੰਤੁਸ਼ਟੀ ਜ਼ਾਹਿਰ ਕੀਤੀ ਹੈ। ਇਸ ਮੌਕੇ ਆੜ੍ਹਤੀ ਵੱਲੋਂ ਆਪਣਾ ਗੁੱਸਾ ਜ਼ਾਹਿਰ ਕਰਦੇ ਹੋਏ ਕਿਹਾ ਗਿਆ ਕਿ ਇਸ ਫਸਲ ਦੇ ਵਿੱਚ ਉਹਨਾਂ ਨੂੰ ਕੋਈ ਆੜ੍ਹਤ ਨਹੀਂ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਫਸਲ ਵੀ ਆੜ੍ਹਤੀਆਂ ਦੇ ਦੁਆਰਾ ਹੀ ਖਰੀਦੀ ਜਾਣੀ ਚਾਹੀਦੀ ਹੈ।