ਸਿਵਲ ਹਸਪਤਾਲ ’ਚ ਮੂਸੇਵਾਲਾ ਦੇ ਪਿਤਾ ਨੇ ਗੈਂਗਸਟਰਾਂ ਦੀ ਕੀਤੀ ਸ਼ਨਾਖਤ, ਕਹੀ ਇਹ ਗੱਲ... - ਗੈਂਗਸਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਸਿੰਘ ਮਨੂੰ
ਅੰਮ੍ਰਿਤਸਰ: ਬੀਤੇ ਦਿਨ ਅੰਮ੍ਰਿਤਸਰ ਦੇ ਅਟਾਰੀ ਵਿਚ ਗੈਂਗਸਟਰਾਂ ਅਤੇ ਪੁਲਿਸ ਮੁਕਾਬਲੇ ਦੌਰਾਨ ਦੋ ਗੈਂਗਸਟਰਾਂ ਨੂੰ ਮਾਰ ਮੁਕਾਇਆ ਗਿਆ। ਜਿਨ੍ਹਾਂ ਦੀ ਪਛਾਣ ਗੈਂਗਸਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਸਿੰਘ ਮਨੂੰ ਵੱਜੋਂ ਹੋਈ। ਦੱਸ ਦਈਏ ਕਿ ਇਨ੍ਹਾਂ ਦੀ ਪਛਾਣ ਕਰਨ ਦੇ ਲਈ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਸਿੱਧੂ ਮੂਸੇਵਾਲਾ ਦੇ ਸਾਥੀਆਂ ਵੱਲੋਂ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਪੋਸਟਮਾਰਟਮ ਹਾਊਸ ਵਿਖੇ ਆ ਕੇ ਕੀਤੀ ਗਈ। ਇਸ ਦੌਰਾਨ ਬਲਕੌਰ ਸਿੰਘ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਬੀਤੇ ਦਿਨ ਬਹੁਤ ਵਧੀਆਂ ਆਪਰੇਸ਼ਨ ਚਲਾਈਆ ਗਿਆ। ਪਰ ਅਜੇ ਇਹ ਲੜਾਈ ਬਹੁਤ ਲੰਬੀ ਹੈ।
Last Updated : Jul 21, 2022, 5:06 PM IST