ਅੰਮ੍ਰਿਤਸਰ 'ਚ 20 ਹਜ਼ਾਰ ਤੋਂ ਵੱਧ ਕੋਰੋਨਾ ਵੈਕਸੀਨ ਪਹੁੰਚੀ
ਅੰਮ੍ਰਿਤਸਰ: ਜ਼ਿਲ੍ਹੇ ਵਿੱਚ ਕਰੀਬ 20 ਹਜ਼ਾਰ ਤੋਂ ਵੱਧ ਕੋਰੋਨਾ ਵੈਕਸੀਨ ਪਹੁੰਚ ਚੁੱਕੀ ਹੈ ਅਤੇ 16 ਜਨਵਰੀ ਤੋਂ ਇਹ ਵੈਕਸੀਨ ਸਭ ਤੋਂ ਪਹਿਲਾਂ ਹੈਲਥ ਵਰਕਰਾਂ ਨੂੰ ਲਗਾਉਣੀ ਸ਼ੁਰੂ ਹੋਈ। ਇਸ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 26 ਕੇਂਦਰ ਬਣਾਏ ਗਏ ਹਨ, ਜਿੰਨਾਂ ਵਿੱਚ ਕੋਰੋਨਾ ਵੈਕਸੀਨ ਹੈਲਥ ਵਰਕਰਾਂ ਨੂੰ ਲਗਾਈ। ਖਹਿਰਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਭ ਤੋਂ ਪਹਿਲਾਂ ਸਰਕਾਰੀ ਮੈਡੀਕਲ ਕਾਲਜ, ਜ਼ਿਲ੍ਹਾ ਹਸਪਤਾਲ ਅਤੇ ਸੀਐਚਸੀ ਵੇਰਕਾ ਵਿਖੇ ਵੈਕਸੀਨ ਦੀ ਸ਼ੁਰੂਆਤ ਕੀਤੀ ਜਾਵੇਗੀ।