ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਮੁੱਖ ਮੰਤਰੀ ਦੀ ਮਾਤਾ - obeisance at Sachkhand Sri Darbar Sahib
ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਦੇ ਵਿਆਹ ਤੋਂ ਬਾਅਦ ਉਨ੍ਹਾਂ ਦੀ ਮਾਤਾ ਦਰਬਾਰ ਸਾਹਿਬ ਸ੍ਰੀ ਹਰਮਿੰਦਰ ਸਾਹਿਬ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਭਾਰੀ ਪੁਲਿਸ ਫੋਰਸ (Police force) ਵੀ ਤਾਇਨਾਤ ਸੀ, ਉੱਥੇ ਹੀ ਜਦੋਂ ਪੱਤਰਕਾਰਾਂ ਵੱਲੋਂ ਉਨ੍ਹਾਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ, ਤਾਂ ਪੁਲਿਸ ਮੁਲਾਜ਼ਮਾਂ ਵੱਲੋਂ ਪੱਤਰਕਾਰਾਂ ਨੂੰ ਧੱਕੇ ਮਾਰੇ ਗਏ। ਇੱਥੇ ਜ਼ਿਕਰਯੋਗ ਹੈ ਕਿ ਸਕਿਓਰਿਟੀ ਘੱਟ ਹੋਣ ਕਰਕੇ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲੇ (Famous Punjabi singer Sidhu Musewale) ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਿਆਂ ਗਿਆ, ਪਰ ਮੁੱਖ ਮੰਤਰੀ ਵੱਲੋਂ ਆਪਣੇ ਪਰਿਵਾਰ ਦੀ ਸਕਿਓਰਿਟੀ ਨੂੰ ਲੈਕੇ ਕੋਈ ਕਟੌਤੀ ਨਹੀਂ ਕੀਤੀ ਗਈ।