ਦਿੱਲੀ ਜੇਲ੍ਹਾਂ ਚ ਬੰਦ ਕਿਸਾਨਾਂ ਦੇ ਹੱਕ ‘ਚ ਕੱਢੀ ਮੋਟਰਸਾਈਕਲ ਰੈਲੀ - agriculture minister
ਅੰਮ੍ਰਿਤਸਰ: ਅੰਮ੍ਰਿਤਸਰ ‘ਚ ਦੀਪ ਸਿੱਧੂ ਅਤੇ ਲੱਖੇ ਸਿਧਾਣੇ ਸਮੇਤ ਦਿੱਲੀ ਜੇਲ੍ਹਾਂ ਚ ਬੰਦ ਕਿਸਾਨਾਂ ਦੇ ਹੱਕ ‘ਚ ਰੈਲੀ ਕੱਢੀ ਗਈ। ਜਿਸਦੇ ਚੱਲਦਿਆਂ ਅੰਮ੍ਰਿਤਸਰ ਦਿਹਾਤੀ ਖੇਤਰ ਅਟਾਰੀ ਤੋਂ ਅੰਮ੍ਰਿਤਸਰ ਗੋਲਡਨ ਗੇਟ ਤੱਕ ਕਿਸਾਨ ਨੌਜਵਾਨਾਂ ਵੱਲੋਂ ਇਕ ਮੋਟਰਸਾਈਕਲ ਮਾਰਚ ਕੀਤਾ ਗਿਆ। ਜਿਸ ਵਿੱਚ ਦਿੱਲੀ ਜੇਲ੍ਹਾਂ ਚ ਬੰਦ ਬੇਕਸੂਰ ਨੌਜਵਾਨ ਕਿਸਾਨਾਂ ਦੀ ਰਿਹਾਈ ਦੀ ਮੰਗ ਕੀਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਦੀਪ ਸਿੱਧੂ ਲੱਖਾ ਸਿਧਾਣਾ ਸਮੇਤ ਬੇਕਸੂਰ ਨੌਜਵਾਨ ਕਿਸਾਨ ਜੋ ਪੁਲਸ ਹਿਰਾਸਤ ਵਿਚ ਹੈ, ਉਨ੍ਹਾਂ ਦੀ ਰਿਹਾਈ ਨੂੰ ਲੈ ਕੇ ਮੋਟਰਸਾਈਕਲ ਮਾਰਚ ਕੀਤਾ ਗਿਆ ਅਤੇ ਪੂਰੇ ਅੰਮ੍ਰਿਤਸਰ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਹਰ ਇੱਕ ਵਿਅਕਤੀ ਕਿਸਾਨਾਂ ਦੇ ਹੱਕ ਵਿੱਚ ਆ ਕੇ ਆਪਣੀ ਆਵਾਜ਼ ਬੁਲੰਦ ਕਰਨ। ਨਾਲ ਹੀ ਉਨ੍ਹਾਂ ਦਿੱਲੀ ਬਾਰਡਰ ’ਤੇ ਬੈਠੀਆਂ ਕਿਸਾਨ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਜੇਲ੍ਹਾਂ ਚ ਬੰਦ ਬੇਕਸੂਰ ਕਿਸਾਨਾਂ ਦੀ ਆਵਾਜ਼ ਬਣ ਕੇ ਉਨ੍ਹਾਂ ਦੀ ਰਿਹਾਈ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀ ਰਿਹਾਈ ਹੋਈ ਹੈ ਉਹ ਬਹੁਤ ਵਧੀਆ ਗੱਲ ਹੈ ਪਰ ਅਸੀਂ ਚਾਹੁੰਦੇ ਹਾਂ ਕਿ ਕਿਸਾਨਾਂ ’ਤੇ ਹੋਏ ਪੂਰੇ ਮਾਮਲੇ ਰੱਦ ਹੋਣੇ ਚਾਹੀਦੇ ਹਨ।