ਸਾਂਸਦ ਪ੍ਰਨੀਤ ਕੌਰ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ - Sri Darbar Sahib
ਅੰਮ੍ਰਿਤਸਰ: ਪਟਿਆਲਾ ਤੋਂ ਕਾਂਗਰਸ ਸਾਂਸਦ ਪ੍ਰਨੀਤ ਕੌਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਮੌਕੇ ਉਨ੍ਹਾਂ ਸੰਗਤ ਨੂੰ ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ। ਉਨ੍ਹਾਂ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਦੋਹਤੇ ਦੇ ਜਨਮ ਦਿਹਾੜੇ ਨੂੰ ਲੈਕੇ ਅਖੰਡ ਪਾਠ ਰਖਵਾਇਆ ਹੋਇਆ ਸੀ ਜਿਸਦਾ ਭੋਗ ਪਾਇਆ ਗਿਆ ਹੈ। ਇਸ ਮੌਕੇ ਉਨ੍ਹਾਂ ਕਿਸੇ ਵੀ ਰਾਜਨੀਤਿਕ ਬਿਆਨ ਦੇਣ ਤੋਂ ਗੁਰੇਜ ਕੀਤਾ।