ਸਾਂਸਦ ਸਿਮਰਨਜੀਤ ਸਿੰਘ ਮਾਨ ਨੇ ਸਾਧੇ ਵਿਰੋਧੀਆਂ ਉੱਤੇ ਨਿਸ਼ਾਨੇ
ਮੋਗਾ ਦੇ ਪਿੰਡ ਰੋਡੇ ਵਿੱਚ ਵਾਰਸ ਪੰਜਾਬ ਦੇ ਜਥੇਬੰਦੀ ਦੀ ਪਹਿਲੀ ਵਰ੍ਹੇਗੰਢ ਮਨਾਈ ਜਾ ਰਹੀ ਹੈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੀ ਦਸਤਾਰਬੰਦੀ ਕੀਤੀ ਗਈ ਅਤੇ ਅੰਮ੍ਰਿਤਪਾਲ ਨੂੰ ਵਾਰਿਸ ਪੰਜਾਬ ਦੇ ਜਥੇਬੰਦੀ ਦਾ ਆਗੂ ਥਾਪਿਆ ਗਿਆ, ਪਰ ਅੰਮ੍ਰਿਤਪਾਲ ਸਿੰਘ ਨੂੰ ਜਥੇਬੰਦੀ ਦਾ ਆਗੂ ਥਾਪੇ ਜਾਣ ਤੋਂ ਬਾਅਦ ਕਈ ਤਰ੍ਹਾਂ ਦੇ ਵਿਵਾਦ ਖੜ੍ਹੇ ਹੋ ਰਹੇ ਹਨ। ਇਸ ਮੌਕੇ ਸਾਂਸਦ ਸਿਮਰਨਜੀਤ ਸਿੰਘ ਮਾਨ ਨੇ ਉਸ ਦੀ ਹਿਮਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਦਸਤਾਰਬੰਦੀ ਕਰਕੇ ਉਨ੍ਹਾਂ ਨੂੰ ਖੁਸ਼ੀ ਹੋਈ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਆਗੂ ਥਾਪੇ ਜਾਣ ਤੋਂ ਬਾਅਦ ਸਰਕਾਰ ਘਬਰਾਈ ਹੋਈ ਹੈ ਕਿਉਂਕਿ ਅੰਮ੍ਰਿਤਪਾਲ ਸਿੰਘ ਦੇ ਬਿਆਨ ਨੂੰ ਨੌਜਵਾਨਾਂ ਨੂੰ ਵੰਗਾਰਨ ਵਾਲੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਅੰਮ੍ਰਿਤਪਾਲ ਦੀ ਦਸਤਾਰ ਬੰਦੀ ਕਈ ਕਿਸਾਨ ਜਥੇਬੰਦੀਆਂ ਨੂੰ ਵੀ ਹਜਮ ਨਹੀਂ ਹੋ ਰਹੀ। (MP Simranjit Singh Mann Statement in Moga)