ਮੁਖਤਾਰ ਅੰਸਾਰੀ ਨੂੰ ਜੇਲ੍ਹ 'ਚ ਮਿਲ ਰਹੀਂ VIP ਸੁਰੱਖਿਆ: ਮਜੀਠੀਆ - ਵਿਧਾਨ ਸਭਾ
ਚੰਡੀਗੜ੍ਹ: ਵਿਧਾਨ ਸਭਾ ਵਿੱਚ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਯੂਪੀ ਦੇ ਹਾਰਡ ਕੌਰ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਜੇਲ੍ਹ ਵਿੱਚ ਵੀਆਈਪੀ ਸੁਰੱਖਿਆ ਦੇ ਕੇ ਰੱਖਿਆ ਹੋਇਆ। ਇਸ ਦੌਰਾਨ ਅਕਾਲੀ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਮੁਖਤਾਰ ਅੰਸਾਰੀ ਨੂੰ ਪੰਜਾਬ ਦੀ ਜੇਲ੍ਹ 'ਚ ਰੱਖਣ ਅਤੇ ਉਸ ਦੀ ਪੈਰਵੀ ਲਈ ਮੋਟੀ ਰਕਮ ਖ਼ਰਚ ਕਰਨ ਦੇ ਦੋਸ਼ ਲਗਾਏ ਹਨ। ਮਜੀਠੀਆ ਨੇ ਸਵਾਲ ਚੁੱਕਿਆ ਕਿ ਪੰਜਾਬ ਪੁਲਿਸ ਨੇ ਅੰਸਾਰੀ ਵਿਰੁੱਧ ਅਜੇ ਤੱਕ ਚਾਰਜਸ਼ੀਟ ਵੀ ਦਾਖ਼ਲ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਕਿਸਾਨ ਧਰਨੇ 'ਚ ਮਰਨ ਵਾਲੇ ਲੋਕਾਂ ਲਈ ਪੈਸੇ ਨਹੀਂ ਹਨ ਪਰ ਮੁਖਤਾਰ ਅੰਸਾਰੀ ਦਾ ਕੇਸ ਲੜ੍ਹ ਰਹੇ ਹਨ।