ਦਰਜਾਚਾਰ ਕਰਮਚਾਰੀਆਂ ਨੇ ਫੂਕੀ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਦੀ ਪੰਡ - fatehgarh sahib latest news
ਦਰਜਾਚਾਰ ਕਰਮਚਾਰੀਆਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਵੱਡੀ ਗਿਣਤੀ ਵਿੱਚ ਮੁਲਾਜਮਾਂ ਨੇ ਇੱਕਠੇ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਜੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਵਾਰ-ਵਾਰ ਮੁਲਾਜਮਾਂ ਨਾਲ ਲਾਏ ਜਾਂਦੇ ਝੂਠੇ ਲਾਰਿਆਂ ਦੀ ਪੰਡ ਵੀ ਫੁਕੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਧਰਨਾਕਾਰੀ ਨੇ ਕਿਹਾ ਕਿ ਮੁਲਾਜਮਾਂ ਦੀਆਂ ਮੰਗਾਂ ਦੇ ਸਬੰਧ ਵਿੱਚ ਜਥੇਬੰਦੀਆਂ ਨਾਲ ਕੋਈ ਵੀ ਮੀਟਿੰਗ ਹੀ ਨਹੀ ਕੀਤੀ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜਮਾਂ ਨਾਲ ਵਾਰ-ਵਾਰ ਲਾਰੇ ਨਾ ਲਗਾਕੇ ਮੁਲਾਜਮਾਂ ਦੀਆਂ ਹੱਕੀ ਮੰਗਾਂ ਮੰਨ ਕੇ ਲਾਗੂ ਕੀਤੀਆਂ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ 2 ਫਰਵਰੀ ਨੂੰ ਜਲੰਧਰ ਵਿੱਚ ਹੋਣ ਵਾਲੇ ਸੈਮੀਨਾਰ ਤੋਂ ਬਾਅਦ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਰੂਪ ਰੇਖਾ ਤਿਆਰ ਕੀਤੀ ਜਾਵੇਗੀ।