Murder:ਸਰਪੰਚ ਦੇ ਪੁੱਤਰ ਨੂੰ ਗੋਲੀ ਮਾਰ ਕੀਤਾ ਕਤਲ - Justice
ਤਰਨਤਾਰਨ:ਪਿੰਡ ਪੱਧਰੀ ਦੇ ਸਰਪੰਚ ਦਿਲਬਾਗ ਸਿੰਘ ਦੇ ਪੁੱਤਰ ਸ਼ਗਨਦੀਪ ਸਿੰਘ ਉਰਫ ਸ਼ਗਨਦੀਪ 22ਸਾਲਾ ਨੂੰ ਪਿੰਡ ਪੱਧਰੀ ਨੂੰ ਗੋਲੀ ਮਾਰ ਕਤਲ (Murder) ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਨੂੰ ਕੁਲਦੀਪ ਸਿੰਘ ਕੀਪਾ ਨੇ ਆਪਣੇ ਸਾਥੀਆਂ ਸਮੇਤ ਅੰਜਾਮ ਦਿੱਤਾ ਹੈ।ਮ੍ਰਿਤਕ ਦੀ ਪਤਨੀ ਦਾ ਕਹਿਣਾ ਹੈ ਕਿ ਮੇਰੇ ਪਤੀ ਦਾ ਬੜੀ ਬੇਰਹਿਮੀ ਨਾਲ ਕਤਲ (Murder)ਕੀਤਾ ਗਿਆ ਹੈ ਅਤੇ ਸਾਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।ਮ੍ਰਿਤਕ ਦੇ ਪਿਤਾ ਨੇ ਇਨਸਾਫ਼ (Justice) ਦੀ ਮੰਗ ਕੀਤੀ ਹੈ।ਡੀਐਸਪੀ ਸੁੱਚਾ ਸਿੰਘ ਬੱਲ ਦਾ ਕਹਿਣਾ ਹੈ ਸ਼ਗਨਦੀਪ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।