ਪਾਕਿਸਤਾਨ ਤੋਂ ਮੁਸਲਿਮ ਭਾਈਚਾਰੇ ਦਾ ਜਥਾ ਪਹੁੰਚਿਆ ਭਾਰਤ - ਆਪਸ ਵਿੱਚ ਭਾਈਚਾਰਕ ਪਿਆਰ
ਅੰਮ੍ਰਿਤਸਰ ਵਿਖੇ ਅਟਾਰੀ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਤੋਂ ਇੱਕ ਮੁਸਲਿਮ ਭਾਈਚਾਰੇ ਦਾ ਜਥਾ ਭਾਰਤ ਦੇ ਵਿੱਚ ਆਪਣੇ ਗੁਰਧਾਮਾਂ ਦੇ ਦਰਸ਼ਨਾਂ ਲਈ ਪਹੁੰਚਿਆ। ਇਸ ਜਥੇ ਵਿੱਚ 150 ਦੇ ਕਰੀਬ ਮੁਸਲਿਮ ਭਾਈਚਾਰੇ ਦੇ ਲੋਕ ਭਾਰਤ ਵਿਚ ਆਪਣੇ ਗੁਰੂ ਧਾਮਾਂ ਦੇ ਦਰਸ਼ਨ ਕਰਨ ਲਈ ਆਏ ਹਨ। ਇਸ ਮੌਕੇ ਪ੍ਰੋਟੋਕੋਲ ਅਧਿਕਾਰੀ ਅਰੁਣ ਮਾਹਲ ਨੇ ਦੱਸਿਆ ਕਿ ਅਟਾਰੀ ਵਾਹਗਾ ਸਰਹੱਦ ਰਾਹੀਂ 150 ਦੇ ਕਰੀਬ ਮੁਸਲਿਮ ਭਾਈਚਾਰੇ ਦਾ ਇੱਕ ਜਥਾ ਭਾਰਤ ਵਿਚ ਆਇਆ ਹੈ। ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਅੱਜ ਰਾਤ ਨੂੰ ਰੁੜਕੀ ਲਈ ਰਵਾਨਾ ਹੋਵੇਗਾ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਦੱਸਿਆ ਕਿ ਇਹ ਜਥਾ 13 ਅਕਤੂਬਰ ਨੂੰ ਅਟਾਰੀ ਵਾਹਗਾ ਸਰਹੱਦ ਰਾਹੀਂ ਆਪਣੇ ਵਤਨ ਪਾਕਿਸਤਾਨ ਲਈ ਰਵਾਨਾ ਹੋਵੇਗਾ। ਉੱਥੇ ਹੀ ਦੂਜੇ ਪਾਸੇ ਜਥੇ ਵਿੱਚ ਆਏ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਕਿਹਾ ਕਿ ਦੋਹਾਂ ਦੇਸ਼ਾਂ ਦੇ ਸਬੰਧ ਮਜ਼ਬੂਤ ਹੋਣ ਅਤੇ ਆਪਸ ਵਿੱਚ ਭਾਈਚਾਰਿਕ ਪਿਆਰ ਬਣਿਆ ਰਹੇ।