Nabha:ਮੁਲਾਜ਼ਮਾਂ ਦੀ ਕਮਲ ਛੋੜ ਹੜਤਾਲ - Employees
ਪਟਿਆਲਾ:ਨਾਭਾ ਦੀ ਤਹਿਸੀਲ ਕੰਪਲੈਕਸ ਦੇ ਬਾਹਰ ਮੁਲਾਜ਼ਮਾਂ ਪਿਛਲੇ ਚਾਰ ਦਿਨਾਂ ਤੋਂ ਕਲਮ ਛੋੜ ਹੜਤਾਲ (Pen Drop Strike)ਉਤੇ ਹਨ।ਇਸ ਮੌਕੇ ਮੁਲਾਜ਼ਮਾਂ (Employees) ਨੇ ਪੰਜਾਬ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ।ਇਸ ਮੌਕੇ ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਕਰਾਂਗੇ।ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਛੇ ਪੇ ਕਮਿਸ਼ਨ ਦਾ ਅਸੀਂ ਵਿਰੋਧ ਕਰਦੇ ਹਾਂ ਅਤੇ ਸਰਕਾਰ ਤੋਂ ਇਸ ਵਿਚ ਸੋਧ ਕਰਨ ਦੀ ਮੰਗ ਕਰਦੇ ਹਾਂ।ਉਨ੍ਹਾਂ ਨੇ ਪੇ ਕਮਿਸ਼ਨ ਨੂੰ ਲੰਗੜਾ ਪੇ ਕਮਿਸ਼ਨ ਘੋਸ਼ਿਤ ਕੀਤਾ ਹੈ।ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰਾਂ ਨੇ ਮੁਲਾਜ਼ਮਾਂ ਦੇ ਨਾਲ ਵੀ ਬਹੁਤ ਵਾਅਦੇ ਕੀਤੇ ਗਏ ਸਨ ਪਰ ਸਰਕਾਰ ਆਪਣੇ ਸਾਰੇ ਵਾਅਦਿਆਂ ਤੋਂ ਭੱਜ ਚੁੱਕੀ ਹੈ।