ਨਾਭਾ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ - 2 drug smugglers arrest
ਪਟਿਆਲਾ: ਪੰਜਾਬ ਪੁਲਿਸ ਵੱਲੋਂ ਨਸ਼ਾ ਸਮਗਲਰ ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਦੇ ਤਹਿਤ ਸਦਰ ਪੁਲਿਸ ਨਾਭਾ ਨੇ 2 ਨਸ਼ਾ ਤਸਕਰਾਂ ਨੂੰ 48 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਸ ਮੌਕੇ 'ਤੇ ਥਾਣਾ ਸਦਰ ਨਾਭਾ ਦੇ ਐਸਐਚਓ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਪਿੰਡ ਛੀਟਾਂਵਾਲਾ ਸੜਕ 'ਤੇ ਨਾਕਾਬੰਦੀ ਕੀਤੀ ਗਈ ਸੀ। ਨਾਭਾ ਤੋਂ ਆ ਰਹੀ 1 ਕਾਰ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ। ਜਿਸ ਦੀ ਤਲਾਸ਼ੀ ਦੌਰਾਨ ਵੱਡੀ ਮਾਤਰਾ 'ਚ 48 ਕਿੱਲੋ ਚੁਰਾ ਪੋਸਤ ਬਰਾਮਦ ਹੋਇਆ ਅਤੇ ਪੁਲਿਸ ਵੱਲੋਂ ਫੜੇ ਗਏ ਦੋਵੇਂ ਤਸਕਰਾਂ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰ 2 ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਗਿਆ ਹੈ।