ਗੁਰੂ ਰਵਿਦਾਸ ਜੈਯੰਤੀ ਨੂੰ ਸਮਰਪਿਤ ਅਮਲੋਹ 'ਚ ਸਜਾਇਆ ਨਗਰ ਕੀਰਤਨ - birth anniversary of Guru Ravidas Ji
ਫ਼ਤਿਹਗੜ੍ਹ ਸਾਹਿਬ: ਗੁਰੂ ਰਵਿਦਾਸ ਮਹਾਰਾਜ ਜੀ ਜੈਯੰਤੀ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹਿਰ ਅਮਲੋਹ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਸ਼ਹਿਰ ਦੇ ਸ੍ਰੀ ਗੁਰੂ ਰਵਿਦਾਸ ਜੀ ਗੁਰਦੁਆਰਾ ਸਾਹਿਬ ਤੋਂ ਸੁਰੂ ਹੋਇਆ। ਇਸ ਨਗਰ ਕੀਰਤਨ ਵਿੱਚ ਵੱਡੀ ਗਿਣਤੀ 'ਚ ਸੰਗਤਾਂ ਨੇ ਸਮੂਲਿਅਤ ਕੀਤੀ। ਇਸ ਮੌਕੇ ਸੰਗਤਾਂ ਦੇ ਲਈ ਵੱਖ ਵੱਖ ਥਾਵਾਂ 'ਤੇ ਲੰਗਰ ਲਗਾਏ ਗਏ। ਉਥੇ ਹੀ ਗੱਤਕਾ ਪਾਰਟੀਆਂ ਨੇ ਆਪਣੇ ਜੋਹਰ ਦਿਖਾਏ ਗਏ ਅਤੇ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਣਜੀਤ ਸਿੰਘ ਬੱਬੂ ਨੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਲੋਕਾਂ ਨੂੰ ਵਧਾਈ ਦਿੱਤੀ।