ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ - ਪ੍ਰਕਾਸ਼ ਪੁਰਬ
ਪਟਿਆਲਾ: ਦੁੱਖ ਨਿਵਾਰਨ ਗੁਰਦੁਆਰਾ ਸਾਹਿਬ ਤੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿੱਚ ਸੰਗਤਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਗੱਤਕਾ ਸਾਹਿਬ ਖੇਡਦਿਆਂ ਗਿਆ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਨਗਰ ਕੀਰਤਨ ਪਟਿਆਲਾ ਦੇ ਦੁੱਖ ਨਿਵਾਰਨ ਗੁਰਦੁਆਰਾ ਸਾਹਿਬ ਤੋਂ ਕੱਢਿਆ ਗਿਆ ਹੈ ਜੋ ਕਿ ਗੁਰਦੁਆਰਾ ਮੋਤੀ ਬਾਗ ਵਿਖੇ ਜਾ ਕੇ ਸਮਾਪਤ ਹੋਇਆ।