ਪ੍ਰਕਾਸ਼ ਪੁਰਬ ਮੌਕੇ ਕੱਢਿਆ ਗਿਆ ਵਿਸ਼ਾਲ ਨਗਰ ਕੀਰਤਨ - ਗੁਰਦੁਆਰਾ ਸ੍ਰੀ ਸਿੰਘ ਸਭਾ
ਕਪੂਰਥਲਾ: ਸਿੱਖ ਪੰਥ ਦੇ ਦਸਵੇਂ ਗੁਰੂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਫਗਵਾੜਾ ਮਾਡਲ ਟਾਊਨ ਵਿੱਚ ਸਥਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਤੋਂ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਨਗਰ ਕੀਰਤਨ ਸਿੰਘ ਸਭਾ ਗੁਰਦੁਆਰਾ ਸਾਹਿਬ ਤੋਂ ਝਲਕੀ ਫਗਵਾੜਾ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਸਪੰਨ ਹੋਇਆ।