ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ ਮੌਕੇ ਸਜਾਇਆ ਅਲੌਕਿਕ ਨਗਰ ਕੀਰਤਨ - birth anniversary of Guru Gobind Singh Ji
ਅੰਮ੍ਰਿਤਸਰ: ਸਾਹਿਬ ਏ ਕਮਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਪੂਰੇ ਦੇਸ਼ ਅਤੇ ਦੁਨੀਆ ਵਿੱਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਵੀ ਗੁਰਪੁਰਬ ਦੇ ਪਹਿਲੇ ਦਿਨ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਚੀਫ਼ ਖ਼ਾਲਸਾ ਦੀਵਾਨ ਤੋਂ ਸ਼ੁਰੂ ਹੋ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਪਹੁੰਚਿਆ। ਉਥੇ ਹੀ ਇਸ ਮੌਕੇ 'ਤੇ ਪਹੁੰਚੀਆਂ ਸੰਗਤ 'ਚ ਕਾਫੀ ਉਤਸ਼ਾਹ ਵੇਖਣ ਨੂੰ ਮਿਲਿਆ।