ਅ੍ਰੰਮਿਤਸਰ ਤੋਂ ਚੱਲਕੇ ਮਾਨਸਾ ਪਹੁੰਚਿਆ ਨਗਰ ਕੀਰਤਨ, ਸੰਗਤਾਂ ਨੇ ਕੀਤਾ ਭਰਵਾਂ ਸਵਾਗਤ
ਮਾਨਸਾ: ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸ਼ੁਰੂ ਹੋ ਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਹੁੰਦਾ ਹੋਇਆ ਸਰਦੂਲਗੜ੍ਹ ਹਲਕੇ ਦੇ ਪਿੰਡ ਕੋਟ ਧਰਮੂ 'ਚ ਗੁਰਦੁਆਰਾ ਸੂਲੀਸਰ ਸਾਹਿਬ ਵਿਖੇ ਪਹੁੰਚਿਆ। ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਪਾਲਕੀ ਅਤੇ ਗੁਰੂ ਸਾਹਿਬ ਦੇ ਸ਼ਸਤਰਾਂ ਦੇ ਦਰਸ਼ਨ ਕੀਤੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਿੱਠੂ ਸਿੰਘ ਕਾਹਨੇਕੇ ਨੇ ਵੀ ਕਿਹਾ ਕਿ ਅੱਜ ਬਹੁਤ ਹੀ ਭਾਗਾਂ ਵਾਲਾ ਦਿਨ ਹੈ ਕਿ ਨਗਰ ਕੀਰਤਨ ਸਾਡੇ ਮਾਨਸਾ ਜ਼ਿਲ੍ਹੇ ਦੇ ਗੁਰਦੁਆਰਾ ਸੂਲੀਸਰ ਵਿਖੇ ਪਹੁੰਚਿਆ ਹੈ।