Nangal:ਪੁਲਿਸ ਨੇ ਮਨਾਇਆ ਸੜਕ ਸੁਰੱਖਿਆ ਹਫ਼ਤਾ - Traffic rules
ਰੂਪਨਗਰ:ਨੰਗਲ ਦੀ ਪੁਲਿਸ ਵੱਲੋਂ 21 ਜੂਨ ਤੋਂ ਲੈ ਕੇ 27 ਜੂਨ ਤੱਕ ਸੜਕ ਸੁਰੱਖਿਆਂ ਹਫ਼ਤਾ (Road Safety Week)ਮਨਾਇਆ ਜਾ ਰਿਹਾ ਹੈ।ਇਸ ਦੌਰਾਨ ਪੁਲਿਸ ਵੱਲੋਂ ਵੱਖ ਵੱਖ ਥਾਵਾਂ ਉਤੇ ਕੈਂਪ ਲਗਾ ਕੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ (Traffic rules) ਬਾਰੇ ਜਾਗਰੂਕ ਕੀਤਾ ਜਾਂਦਾ ਹੈ।ਇਸ ਮੌਕੇ ਪੁਲਿਸ ਅਧਿਕਾਰੀ ਪਵਨ ਚੌਧਰੀ ਦਾ ਕਹਿਣਾ ਹੈ ਕਿ 21 ਜੂਨ ਤੋਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ (Aware)ਕੀਤਾ ਜਾ ਰਿਹਾ ਹੈ।ਉਨ੍ਹਾਂ ਨੇ ਦੱਸਿਆ ਹੈ ਕਿ 26 ਜੂਨ ਨੂੰ ਇੰਟਰਨੈਸ਼ਨਲ ਡਰੱਗਸ ਦਿਵਸ ਮਨਾਉਣ ਸੰਬੰਧੀ ਵੀ ਸਥਾਨਕ ਲੋਕਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ।ਇਸ ਮੌਕੇ ਸੁਖਦੇਵ ਸਿੰਘ ਦਾ ਕਹਿਣਾ ਹੈ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਟੈਫ੍ਰਿਕ ਨਿਯਮਾਂ ਬਾਰੇ ਜਾਣੂ ਕਰਵਾਇਆ ਜਾਵੇ ਤਾਂ ਕਿ ਸੜਕੀ ਹਾਦਸਿਆਂ ਤੋਂ ਬਚਿਆ ਜਾ ਸਕੇ।