ਰਾਸ਼ਟਰੀ ਵਾਲਮੀਕਿ ਸਭਾ ਨੇ ਦਿੱਤਾ ਐਸ.ਸੀ. ਸਕਾਲਰਸ਼ਿਪ ਘੁਟਾਲੇ ਦੀ ਜਾਂਚ ਨੂੰ ਲੈ ਕੇ ਰੋਸ ਧਰਨਾ - ਮਾਧੋਪੁਰ ਵਿੱਖੇ ਪੰਜਾਬ ਸੰਘਰਸ਼ ਕਮੇਟੀ ਦੇ ਸੱਦੇ 'ਤੇ ਰੋਸ ਧਰਨਾ
ਫਤਿਹਗੜ੍ਹ ਸਾਹਿਬ: ਰਾਸ਼ਟਰੀ ਵਾਲਮੀਕਿ ਸਭਾ ਨੇ ਸਹਿਯੋਗੀ ਜਥੇਬੰਦੀਆਂ ਦੇ ਸਹਿਯੋਗ ਨਾਲ ਮਾਧੋਪੁਰ ਵਿੱਖੇ ਪੰਜਾਬ ਸੰਘਰਸ਼ ਕਮੇਟੀ ਦੇ ਸੱਦੇ 'ਤੇ ਐਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿੱਚ ਜਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।