ਪ੍ਰਧਾਨ ਮੰਤਰੀ ਮੋਦੀ 'ਤੇ ਵਰ੍ਹੇ ਨਵਜੋਤ ਸਿੱਧੂ - pm modi
ਕਾਂਗਰਸ ਦੇ ਸਟਾਰ ਪ੍ਰਚਾਰਕ ਅਤੇ ਪੰਜਾਬ ਦੇ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਝਾਰਖੰਡ ਵਿੱਚ ਚੋਣ ਪ੍ਰਚਾਰ ਦੌਰਾਨ ਪ੍ਰਧਾਨ ਮੰਤਰੀ ਮੋਦੀ 'ਤੇ ਸ਼ਬਦੀ ਹਮਲੇ ਕੀਤੇ। ਚੋਣ ਕਮਿਸ਼ਨ ਵੱਲੋਂ 72 ਘੰਟਿਆਂ ਲਈ ਸਿੱਧੂ 'ਤੇ ਚੋਣ ਪ੍ਰਚਾਰ ਕਰਨ ਦੀ ਪਾਬੰਦੀ ਖ਼ਤਮ ਹੋਣ ਤੋਂ ਬਾਅਦ ਸਿੱਧੂ ਜ਼ੋਰਾਂ-ਸ਼ੋਰਾਂ 'ਤੇ ਪ੍ਰਚਾਰ ਕਰ ਰਹੇ ਹਨ। ਅਕਸਰ ਉਹ ਆਪਣੇ ਭਾਸ਼ਣਾਂ ਅਤੇ ਸੋਸ਼ਲ ਮੀਡੀਆ ਰਾਹੀਂ ਪ੍ਰਧਾਨ ਮੰਤਰੀ ਮੋਦੀ 'ਤੇ ਤੰਜ ਕੱਸਦੇ ਨਜ਼ਰ ਆਉਂਦੇ ਹਨ।