ਕਣਕ ਦੀ ਲਿਫਟਿੰਗ ਨੂੰ ਲੈਕੇ ਮਾਨ ਸਰਕਾਰ ਨੂੰ ਸਿੱਧਾ ਹੋਇਆ ਨਵਜੋਤ ਸਿੱਧੂ, ਦੇ ਦਿੱਤਾ ਅਲਟੀਮੇਟ, ਕਿਹਾ... - lifting of wheat
ਫਿਰੋਜ਼ਪੁਰ: ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਜ਼ੀਰਾ ਦੇ ਕਸਬਾ ਮਖੂ ਵਿੱਚ ਪਹੁੰਚੇ ਜਿੱਥੇ ਉਨ੍ਹਾਂ ਦਾਣਾ ਮੰਡੀ ਮੱਖੂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਆੜ੍ਹਤੀ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਵਿਜੇ ਕਾਲੜਾ ਉਨ੍ਹਾਂ ਦੇ ਨਾਲ ਮੌਜੂਦ ਰਹੇ। ਇਸ ਮੌਕੇ ਸਿੱਧੂ ਵੱਲੋਂ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ। ਇਸਦੇ ਨਾਲ ਹੀ ਉਨ੍ਹਾਂ ਭਗਵੰਤ ਮਾਨ ਸਰਕਾਰ ਨੂੰ ਆੜੇ ਹੱਥੀਂ ਲੈਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਚਹੁੰ ਪਾਸੇ ਤੋਂ ਨਾਕਾਮ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਕਣਕ ਦੀ ਪੈਦਾਵਾਰ ਬਹੁਤ ਘੱਟ ਹੋਈ ਹੈ ਪਰ ਸੂਬਾ ਸਰਕਾਰ ਕੋਲੋਂ ਉਸ ਦੀ ਲਿਫਟਿੰਗ ਵੀ ਨਹੀਂ ਕੀਤੀ ਗਈ। ਇਸ ਦੌਰਾਨ ਨਵਜੋਤ ਸਿੱਧੂ ਨੇ ਮਾਨ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਜਲਦ ਕਣਕ ਦੀ ਲਿਫਟਿੰਗ ਦਾ ਮਸਲਾ ਹੱਲ ਨਾ ਹੋਇਆ ਤਾਂ ਉਹ ਸਰਕਾਰ ਖਿਲਾਫ਼ ਮੋਰਚਾ ਖੋਲ੍ਹਣਗੇ। ਉਨ੍ਹਾਂ ਕਿਹਾ ਕਿ ਉਹ ਸਰਕਾਰ ਨੂੰ 3 ਦਿਨ ਦਾ ਅਲਟੀਮੇਟਮ ਦਿੰਦੇ ਹਨ ਇਸ ਤੋਂ ਬਾਅਦ ਉਹ ਵਿਸ਼ਾਲ ਧਰਨਾ ਦੇਣਗੇ।