ਨਸ਼ੇ ਕਾਰਨ ਨੌਜਵਾਨ ਦੀ ਹੋਈ ਮੌਤ ਨੂੰ ਲੈਕੇ ਪੀੜਤ ਪਰਿਵਾਰ ਨੂੰ ਮਿਲੇ ਨਵਜੋਤ ਸਿੱਧੂ, ਕਹੀਆਂ ਇਹ ਗੱਲਾਂ - Navjot Singh Sidhu met the victim family in the border village of Mahindipur
ਤਰਨ ਤਾਰਨ: ਵਿਧਾਨ ਸਭਾ ਹਲਕਾ ਖੇਮਕਰਨ ਦੇ ਅਧੀਨ ਪੈਂਦੇ ਮਹਿੰਦੀਪੁਰ ਵਿਖੇ ਪਿਛਲੇ ਦਿਨੀ 22 ਸਾਲਾ ਨੌਜਵਾਨ ਸਤਵਿੰਦਰ ਸਿੰਘ ਦੀ ਨਸ਼ੇ ਦਾ ਟੀਕਾ ਲਾਉਣ ਨਾਲ ਕਾਰਨ ਮੌਤ ਹੋ ਗਈ ਸੀ। ਮ੍ਰਿਤਕ ਨੌਜਵਾਨ ਕਬੱਡੀ ਦਾ ਖਿਡਾਰੀ ਰਹਿ ਚੁੱਕਿਆ ਹੈ। ਮ੍ਰਿਤਕ ਨੌਜਵਾਨ ਦੇ ਪਰਿਵਾਰ ਨਾਲ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਮੁਲਾਕਾਤ ਕੀਤੀ ਗਈ ਹੈ। ਇਸ ਮੁਲਾਕਾਤ ਵਿੱਚ ਜਿੱਥੇ ਉਨ੍ਹਾਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਉੱਥੇ ਹੀ ਭਰੋਸਾ ਦਿੱਤਾ ਕਿ ਆਉਣ ਵਾਲੇ ਦਿਨਾਂ ਵਿੱਚ ਉਹ ਇਸ ਮਸਲੇ ਨੂੰ ਉਭਾਰਨਗੇ ਤਾਂ ਕਿ ਪੰਜਾਬ ਦੇ ਹੋਰ ਨੌਜਵਾਨ ਨਸ਼ੇ ਦੀ ਭੇਟ ਨਾ ਚੜ੍ਹਨ। ਇਸਦੇ ਨਾਲ ਹੀ ਉਨ੍ਹਾਂ ਪੰਜਾਬ ਦੀ ਕਾਨੂੰਨ ਵਿਵਸਥਾ ਉੱਪਰ ਸਿੱਧੂ ਵੱਲੋਂ ਚਿੰਤਾ ਜ਼ਾਹਿਰ ਕੀਤੀ ਗਈ ਹੈ।