ਐਨਡੀਆਰਐਫ ਦੇ ਜਵਾਨਾਂ ਨੇ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਸ਼ੁਰੂ ਕੀਤਾ ਜਾਗਰੂਕਤਾ ਅਭਿਆਨ - ਐਨਡੀਆਰਐਫ ਦੇ ਇੰਸਪੈਕਟਰ ਰਮਾਕਾਂਤ ਪਟੇਲ
ਬਠਿੰਡਾ: ਜ਼ਿਲੇ ਵਿੱਚ ਤੈਨਾਤ 7 ਐਨਡੀਆਰਐਫ ਦੇ ਜਵਾਨਾਂ ਵੱਲੋਂ ਪਿਛਲੇ ਕੁੱਝ ਦਿਨਾਂ ਤੋਂ ਬਠਿੰਡਾ ਜ਼ਿਲ੍ਹਾ ਵਾਸੀਆਂ ਨੂੰ ਕੋਰੋਨਾ ਮਹਾਂਮਾਰੀ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਐਨਡੀਆਰਐਫ ਵੱਲੋਂ ਸ਼ਹਿਰ ਦੇ ਮਿੱਤਲ ਮਾਲ ਵਿੱਚ ਜਾ ਕੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਬਾਰੇ ਜਾਣਕਾਰੀ ਦਿੱਤੀ। ਮਾਲ ਵਿੱਚ ਤੈਨਾਤ ਕਰਮਚਾਰੀਆਂ ਨੂੰ ਸਹੁੰ ਵੀ ਚੁਕਵਾਈ ਗਈ ਅਤੇ ਦੱਸਿਆ ਕੋਰੋਨਾ ਵਾਇਰਸ ਤੋਂ ਕਿਸ ਤਰ੍ਹਾਂ ਬਚਿਆ ਜਾ ਸਕਦਾ ਹੈ। ਐਨਡੀਆਰਐਫ ਦੇ ਇੰਸਪੈਕਟਰ ਰਮਾਕਾਂਤ ਪਟੇਲ ਦਾ ਕਹਿਣਾ ਹੈ ਕਿ ਕੋਰੋਨਾ ਨੇ ਭਾਰਤ ਹੀ ਨਹੀਂ ਪੂਰੇ ਵਿਸ਼ਵ ਨੂੰ ਆਪਣੀ ਚਪੇਟ ਵਿੱਚ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ ਦੀ ਸਾਨੂੰ ਪਾਲਣਾ ਕਰਨੀ ਚਾਹੀਦੀ ਹੈ, ਤਾਂ ਹੀ ਅਸੀ ਇਸ ਬਿਮਾਰੀ ਤੋਂ ਛੁਟਕਾਰਾ ਪਾ ਸਕਦੇ ਹਾਂ।
Last Updated : Oct 16, 2020, 4:33 PM IST