ਪਠਾਨਕੋਟ: ਬੱਸ ਸਟੈਂਡ 'ਤੇ ਨਵੀਆਂ ਹਦਾਇਤਾਂ ਕੀਤੀਆਂ ਲਾਗੂ
ਪਠਾਨਕੋਟ: ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਕਰਕੇ ਪੰਜਾਬ ਸਰਕਾਰ ਵੱਲੋਂ ਨਵੀਆਂ ਹਦਾਇਤਾਂ ਜਾਰੀ ਕੀਤੀਆ ਗਈਆਂ ਹੈ। ਇਸ ਦੇ ਚੱਲਦੇ ਪਠਾਨਕੋਟ ਬੱਸ ਸਟੈਂਡ 'ਤੇ ਵੀ ਨਵੀਆਂ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ, ਜਿਸ ਨੂੰ ਲੈ ਕੇ ਬੱਸ ਸਟੈਂਡ ਉੱਪਰ ਅਨਾਊਂਸਮੈਂਟ ਸਿਸਟਮ ਸ਼ੁਰੂ ਕੀਤਾ ਗਿਆ ਹੈ। ਜਿਸ ਦੌਰਾਨ ਬੱਸ ਸਟੈਂਡ 'ਤੇ ਆਉਣ ਵਾਲੀ ਹਰ ਇੱਕ ਸਵਾਰੀ ਨੂੰ ਬੱਸ 'ਚ ਸਫਰ ਕਰਨ ਤੋਂ ਪਹਿਲਾਂ ਹਦਾਇਤਾਂ ਦੀ ਪਾਲਣਾ ਕਰਨੀ ਜ਼ਰੂਰੀ ਹੋਵੇਗੀ। ਜੇਕਰ ਕੋਈ ਸਵਾਰੀ ਹਦਾਇਤਾਂ ਦੀ ਪਾਲਣਾ ਨਹੀਂ ਕਰਦੀ ਉਸ ਨੂੰ ਬੱਸ 'ਚ ਸਫ਼ਰ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਬੱਸ ਸਟੈਂਡ ਦੇ ਵਿੱਚ ਦਾਖ਼ਲ ਹੋਣ ਵਾਲੇ ਹਰੇਕ ਸ਼ਖ਼ਸ ਦੀ ਥਰਮਲ ਸਕੈਨਿੰਗ ਤੇ ਹੱਥ ਸੈਨੇਟਾਈਜ਼ ਕਰਵਾਏ ਜਾ ਰਹੇ ਹਨ ਤੇ ਫੇਰ ਹੀ ਸਵਾਰੀ ਨੂੰ ਬੱਸ ਸਟੈਂਡ 'ਚ ਦਾਖ਼ਲ ਹੋਣ ਦਿੱਤਾ ਜਾ ਰਿਹਾ ਹੈ।