ਸ਼ਹੀਦੀ ਸਾਕਾ ਪੰਜਾ ਸਾਹਿਬ ਦੀ ਯਾਦ ’ਚ ਨਵਾਂ ਲੋਗੋ ਕੈਲੰਡਰ ਜਾਰੀ - ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰਾਂ
ਅੰਮ੍ਰਿਤਸਰ: ਪਿਛਲੇ ਕੁਝ ਦਿਨਾਂ ਤੋਂ ਸਰਕਾਰੀ ਬੱਸਾਂ ’ਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰਾਂ ਲੱਗਣ ਨੂੰ ਲੈ ਕੇ ਕਾਫ਼ੀ ਵਿਵਾਦ ਚੱਲਦਾ ਆ ਰਿਹਾ ਹੈ ਜਿਸ ਤੋਂ ਬਾਅਦ ਹੁਣ ਪੀਆਰਟੀਸੀ ਡਿਪਾਰਟਮੈਂਟ ਸਿੱਖ ਕੌਮ ਅੱਗੇ ਝੁਕਦਾ ਹੋਇਆ ਨਜ਼ਰ ਆ ਰਿਹਾ ਹੈ। ਐੱਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੇ ਤੁਸੀਂ ਦਸ ਤਸਵੀਰਾਂ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀਆਂ ਬੱਸਾਂ ਤੋਂ ਉਤਾਰੋਗੇ ਤਾਂ ਸਿੱਖ ਕੌਮ 100 ਦੇ ਕਰੀਬ ਸੰਤ ਦੀਆਂ ਤਸਵੀਰਾਂ ਹੋਰ ਲਗਾਉਣਗੀਆਂ ਇਸ ਦੇ ਨਾਲ ਹੀ ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਾਕਾ ਪੰਜਾ ਸਾਹਿਬ ਦੀ ਯਾਦ ਵਿੱਚ ਅਤੇ ਮੋਰਚਾ ਗੁਰੂ ਕੇ ਬਾਗ਼ ਦੀ ਯਾਦ ਵਿੱਚ ਇੱਕ ਨਵਾਂ ਲੋਗੋ ਤਿਆਰ ਕੀਤਾ ਗਿਆ ਹੈ, ਜਿਸ ਨੂੰ ਕਿ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਜਾਰੀ ਕੀਤਾ ਗਿਆ ਹੈ।