ਨਵੇਂ ਸਾਲ ਦੇ ਜਸ਼ਨ ਸੜਕਾਂ 'ਤੇ ਬੈਠੇ ਕਿਸਾਨਾਂ ਲਈ ਰਹੇ ਫਿੱਕੇ - ਜਸ਼ਨ ਕਿਸਾਨਾਂ ਲਈ ਫਿੱਕੇ
ਲੁਧਿਆਣਾ: ਇੱਕ ਪਾਸੇ ਜਿੱਥੇ ਪੂਰੇ ਦੇਸ਼ ਵਿੱਚ ਨਵੇਂ ਸਾਲ ਦੇ ਜਸ਼ਨਾਂ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਕਈ ਥਾਂ 'ਤੇ ਸਮਾਗਮ ਪਾਰਟੀਆਂ ਚੱਲ ਰਹੀਆਂ ਹਨ। ਉਥੇ ਹੀ ਸਾਡੇ ਦੇਸ਼ ਦਾ ਅੰਨਦਾਤਾ ਖ਼ਾਸ ਕਰਕੇ ਪੰਜਾਬ ਦੇ ਕਿਸਾਨ ਇਨ੍ਹਾਂ ਜਸ਼ਨਾਂ ਤੋਂ ਕਿਤੇ ਦੂਰ ਸੜਕ 'ਤੇ ਬੈਠੇ ਧਰਨੇ ਦੇ ਰਹੇ ਹਨ ਅਤੇ ਆਪਣੀ ਹੱਕੀ ਮੰਗਾਂ ਲਈ ਲੜਾਈ ਲੜ ਰਹੇ ਹਨ। ਦਿੱਲੀ ਵਿੱਚ ਕਿਸਾਨ ਅੰਦੋਲਨ ਚੱਲਦਿਆਂ ਇੱਕ ਮਹੀਨੇ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ ਪਰ ਹਾਲੇ ਤੱਕ ਉਨ੍ਹਾਂ ਦੀਆਂ ਮੰਗਾਂ ਪ੍ਰਵਾਨ ਨਹੀਂ ਕੀਤਾ ਗਿਆ। ਬੀਤੇ ਦਿਨ ਹੋਈ ਬੈਠਕ ਵਿੱਚ ਹਾਲਾਂਕਿ ਬਿਜਲੀ ਅਤੇ ਪਰਾਲੀ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਸਹਿਮਤੀ ਬਣ ਗਈ ਹੈ। ਪਰ ਐਮਐਸਪੀ ਨੂੰ ਕਾਨੂੰਨ ਬਣਾਉਣ ਅਤੇ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਧਰਨੇ 'ਤੇ ਬੈਠੇ ਹਨ।