ਪੰਜਾਬ ਦੇ ਨਵੇਂ ਬਣੇ ਡੀਜੀਪੀ ਵੀ.ਕੇ ਭਾਵਰਾ ਅੰਮ੍ਰਿਤਸਰ ਫੇਰੀ 'ਤੇ ਪੁੱਜੇ - ਸਮਾਂ ਗੁਰਬਾਣੀ ਕੀਰਤਨ ਸਰਵਣ
ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਜਾਬ ਦੇ ਨਵੇਂ ਡੀਜੀਪੀ ਵੀਕੇ ਭਾਵਰਾ ਪਰਿਵਾਰ ਸਮੇਤ ਨਤਮਸਤਕ ਹੋਏ। ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਡੀਜੀਪੀ ਨੇ ਕੁਝ ਸਮਾਂ ਗੁਰਬਾਣੀ ਕੀਰਤਨ ਸਰਵਣ ਕੀਤਾ। ਸੂਚਨਾ ਕੇਂਦਰ ਸ੍ਰੀ ਦਰਬਾਰ ਸਾਹਿਬ ਵਿਖੇ ਡੀਜੀਪੀ ਵੀ ਭਾਵਰਾ ਨੂੰ ਸਿਰਪਾਓ ਦੇ ਕੇ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਅਰੁਨ ਪਾਲ ਸਿੰਘ ਵੀ ਉਨ੍ਹਾਂ ਦੇ ਨਾਲ ਸਨ। ਇਸ ਮੌਕੇ ਐਸ.ਜੀ.ਪੀ.ਸੀ ਮੈਂਬਰ ਭਾਈ ਰਾਮ ਸਿੰਘ, ਮੈਂਬਰ ਸਤਨਾਮ ਸਿੰਘ ਰਿਆੜ, ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਨੇ ਸਨਮਾਨਿਤ ਕੀਤਾ।