ਪੰਜਾਬ ਬੰਦ ਦੌਰਾਨ ਬਠਿੰਡਾ 'ਚ ਆਮ ਵਾਂਗ ਖੁੱਲ੍ਹੇ ਬਾਜ਼ਾਰ - bathinda Punjab bandh latest news
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਦਲ ਖ਼ਾਲਸਾ ਵੱਲੋਂ ਅੱਜ ਪੰਜਾਬ ਬੰਦ ਦੇ ਸੱਦੇ ਦਾ ਬਠਿੰਡਾ ਵਿੱਚ ਕੋਈ ਅਸਰ ਦੇਖਣ ਨੂੰ ਨਹੀਂ ਮਿਲ ਰਿਹਾ। ਬਾਜ਼ਾਰ ਆਮ ਵਾਂਗ ਖੁੱਲ੍ਹੇ ਹਨ ਅਤੇ ਆਵਾਜਾਈ ਰੋਜ਼ਾਨਾ ਦੀ ਤਰ੍ਹਾਂ ਚੱਲ ਰਹੀ ਹੈ। ਕਾਬਲੇ-ਗ਼ੌਰ ਹੈ ਕਿ ਇਹ ਬੰਦ ਦਾ ਸੱਦਾ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਦਿੱਤਾ ਗਿਆ ਸੀ। ਬਠਿੰਡਾ ਦੇ ਡੀਐਸਪੀ ਸਿਟੀ ਗੁਰਜੀਤ ਰੋਮਾਣਾ ਨੇ ਦੱਸਿਆ ਕਿ ਬਠਿੰਡਾ ਪੂਰੀ ਤਰ੍ਹਾਂ ਖੁੱਲ੍ਹਾ ਹੈ ਅਤੇ ਕਿਸੇ ਨੂੰ ਵੀ ਡਰਨ ਦੀ ਜ਼ਰੂਰਤ ਨਹੀਂ। ਉਨ੍ਹਾਂ ਨੇ ਕਿਹਾ ਕਿ ਪੁਲਿਸ ਕਿਸੇ ਨੂੰ ਕਾਨੂੰਨ ਹੱਥਾਂ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੰਦੀ। ਇਸ ਕਰਕੇ ਬਠਿੰਡਾ ਵਿੱਚ ਅੱਜ ਫੋਰਸ ਤੈਨਾਤ ਕੀਤੀ ਗਈ ਹੈ। ਦਲ ਖਾਲਸਾ ਨੇ ਸਿੰਘ ਸਭਾ ਗੁਰਦੁਆਰਾ ਤੋਂ ਇੱਕ ਰੋਸ ਮਾਰਚ ਕੱਢਿਆ। ਵਰਕਰ ਕਾਲੀਆਂ ਝੰਡੀਆਂ ਹੱਥ ਵਿੱਚ ਫੜ੍ਹ ਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ। ਬੇਸ਼ੱਕ ਪ੍ਰਦਰਸ਼ਨਕਾਰੀ ਦੁਕਾਨਦਾਰਾਂ ਨੂੰ ਅਪੀਲ ਕਰ ਰਹੇ ਸੀ ਕਿ ਉਹ ਉਨ੍ਹਾਂ ਦਾ ਸਹਿਯੋਗ ਦੇਣ ਅਤੇ ਦੁਕਾਨਾਂ ਬੰਦ ਰੱਖਣ ਪਰ ਦੁਕਾਨਦਾਰਾਂ ਨੇ ਆਪਣੀ ਦੁਕਾਨਾਂ ਬੰਦ ਨਹੀਂ ਕੀਤੀਆਂ।