ਮੁਹੰਮਦ ਪੈਗੰਬਰ ’ਤੇ ਟਿੱਪਣੀ ਕਰਨ ਵਾਲਿਆਂ ਦੇ ਮੁਸਲਮਾਨ ਭਾਈਚਾਰੇ ਨੇ ਸਾੜੇ ਪੁਤਲੇ - Nupur and Naveen Jindal burnt effigy burnt
ਜਲੰਧਰ: ਬੀਤੇ ਦਿਨਾਂ ਵਿੱਚ ਭਾਜਪਾ ਤੋਂ ਬਰਖਾਸਤ ਕਰ ਦਿੱਤੇ ਗਏ ਨੁਪੂਰ ਸ਼ਰਮਾ ਅਤੇ ਨਵੀਨ ਜਿੰਦਲ ਵੱਲੋਂ ਇਸਲਾਮ ਧਰਮ ਦੇ ਆਖ਼ਰੀ ਨਬੀ ਹਜ਼ਰਤ ਮੁਹੰਮਦ ਸਾਹਿਬ ਸੱਲਲਾਹੂ ਅਲੈਹਿ ਵਸੱਲਮ ਦੀ ਸ਼ਾਨ ਵਿਚ ਕੀਤੀ ਗਈ ਟਿੱਪਣੀ ਤੋਂ ਬਾਅਦ ਦੁਨੀਆ ਭਰ ਵਿਚ ਮੁਸਲਮਾਨ ਭਾਈਚਾਰਾ ਲਗਾਤਾਰ ਆਪਣੀ ਨਾਰਾਜ਼ਗੀ ਦਾ ਇਜ਼ਹਾਰ ਕਰ ਰਿਹਾ ਹੈ। ਇਸਦੇ ਚਲਦੇ ਹੀ ਮੁਸਲਮਾਨ ਭਾਈਚਾਰੇ ਵੱਲੋਂ ਫਗਵਾੜਾ ਦੇ ਵਿੱਚ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਦੇ ਆਗਾਜ਼ ’ਤੇ ਸਾਰੇ ਹੀ ਸ਼ਹਿਰਾਂ ਅਤੇ ਕਸਬਿਆਂ ਵਿੱਚ ਦੋਵਾਂ ਆਗੂਆਂ ਖਿਲਾਫ਼ ਰੋਸ ਪ੍ਰਦਰਸ਼ਨ ਕਰ ਭਾਰਤ ਸਰਕਾਰ ਨੂੰ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਗਈ ਹੈ। ਫਗਵਾੜਾ ਵਿਖੇ ਜੁੰਮੇ ਦੀ ਨਮਾਜ਼ ਤੋਂ ਬਾਅਦ ਮੁਸਲਿਮ ਭਾਈਚਾਰੇ ਵੱਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ ਉੱਥੇ ਨੁਪੂਰ ਸ਼ਰਮਾ ਅਤੇ ਨਵੀਨ ਜਿੰਦਲ ਦਾ ਪੁਤਲਾ ਫੂਕਿਆ ਗਿਆ। ਉਨ੍ਹਾਂ ਨੇ ਕਿਹਾ ਹੈ ਕਿ ਇਨ੍ਹਾਂ ਦੋਨਾਂ ਵੱਲੋਂ ਜੋ ਟਿੱਪਣੀ ਕੀਤੀ ਗਈ ਹੈ ਉਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
TAGGED:
ਨੁਪੂਰ ਸ਼ਰਮਾ ਅਤੇ ਨਵੀਨ ਜਿੰਦਲ