ਅਸ਼ਵਨੀ ਸ਼ਰਮਾ ਦੇ ਦੌਰੇ ਤੋਂ ਪਹਿਲਾਂ ਪੁਲਿਸ ਛਾਵਣੀ 'ਚ ਤਬਦੀਲ ਹੋਇਆ ਮੋਗਾ
ਮੋਗਾ: ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦੌਰੇ ਤੋਂ ਪਹਿਲਾਂ ਪੁਰਾਣੇ ਮੋਗਾ ਨੂੰ ਪੁਲਿਸ ਛਾਵਣੀ 'ਚ ਤਬਦੀਲ ਕਰ ਦਿੱਤਾ ਗਿਆ ਹੈ। ਵਿਨੈ ਸ਼ਰਮਾ ਬੀਜੇਪੀ ਜ਼ਿਲ੍ਹਾ ਪ੍ਰਧਾਨ ਦੇ ਘਰ ਨੂੰ ਜਾਣ ਵਾਲੇ ਹਰੇਕ ਰਸਤੇ ਨੂੰ ਪੁਲਿਸ ਨੇ ਨਾਕਾਬੰਦੀ ਕਰ ਬੰਦ ਕਰ ਦਿੱਤਾ ਹੈ। ਕਿਸੇ ਵੀ ਵਿਅਕਤੀ ਨੂੰ ਉਸ ਰਸਤੇ ਵੱਲ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਇੱਥੋਂ ਤੱਕ ਕਿ ਪੁਲਿਸ ਟੀਮਾਂ ਵੱਲੋਂ ਪਿੰਡਾਂ ਵਿੱਚੋਂ ਮੋਗਾ ਆ ਰਹੀਆਂ ਕਿਸਾਨ ਜਥੇਬੰਦੀਆਂ ਨੂੰ ਵੀ ਰਸਤੇ ਵਿੱਚ ਰੋਕਿਆ ਜਾ ਰਿਹਾ ਹੈ ਤਾਂ ਜੋ ਬੀਜੇਪੀ ਜ਼ਿਲ੍ਹਾ ਪ੍ਰਧਾਨ ਵਿਨੈ ਸ਼ਰਮਾ ਦੇ ਘਰ ਨੂੰ ਕਿਸਾਨ ਘੇਰ ਨਾ ਸਕਣ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਬੀਜੇਪੀ ਦੇ ਆਗੂਆਂ ਵੱਲੋਂ ਜਾਣਬੁੱਝ ਕੇ ਕਿਸਾਨਾਂ ਨੂੰ ਪਰੇਸ਼ਾਨ ਕਰਨ ਲਈ ਬੈਠਕਾਂ ਕੀਤੀਆਂ ਜਾ ਰਹੀਆਂ ਹਨ।