ਆਜ਼ਾਦੀ ਦਿਹਾੜੇ ਮੌਕੇ ਪੰਜ ਹਜ਼ਾਰ ਤੋਂ ਵੱਧ ਕੱਚੇ ਅਧਿਆਪਕ ਮੁੱਖ ਮੰਤਰੀ ਨੂੰ ਸੌਂਪਣਗੇ ਅਸਤੀਫ਼ੇ - ਸਿੱਖਿਆ ਪ੍ਰੋਵਾਈਡਰ ਕੱਚੇ ਅਧਿਆਪਕਾਂ
ਸੰਗਰੂਰ ਆਪਣੀਆਂ ਮੰਗਾਂ ਨੂੰ ਲੈਕੇ ਸਿੱਖਿਆ ਪ੍ਰੋਵਾਈਡਰ ਕੱਚੇ ਅਧਿਆਪਕਾਂ ਵੱਲੋਂ ਮੀਟਿੰਗ ਕਰਦਿਆਂ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਦਾ ਕਹਿਣਾ ਕਿ ਉਨ੍ਹਾਂ ਨੂੰ ਉਮੀਦ ਸੀ ਕਿ ਨਵੀਂ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰੇਗੀ ਪਰ ਇੰਨ੍ਹਾਂ ਵਲੋਂ ਵੀ ਮਹਿਜ਼ ਲਾਰੇ ਹੀ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਸਾਨੂੰ ਕਿਹਾ ਸੀ ਕਿ ਦਿੱਲੀ ਦੀ ਤਰਜ਼ ਉੱਤੇ ਕੱਚੇ ਅਧਿਆਪਕਾਂ ਨੂੰ ਛੱਤੀ ਹਜ਼ਾਰ ਹਰ ਮਹੀਨੇ ਤਨਖਾਹ ਦਿੱਤੀ ਜਾਵੇਗੀ ਪਰ ਸਰਕਾਰ ਸਾਡੀਆਂ ਮੰਗਾਂ ਵੱਲ ਧਿਆਨ ਹੀ ਨਹੀਂ ਦੇ ਰਹੀ। ਜਿਸ ਕਰਕੇ ਪੰਦਰਾਂ ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਚਵੰਜੇ ਸੌ ਕੱਚੇ ਅਧਿਆਪਕ ਆਪਣੇ ਅਸਤੀਫ਼ੇ ਦੇਣਗੇ।