ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ ਵਿਖੇ ਦੀਪਮਾਲਾ ਤੇ ਅਲੌਕਿਕ ਆਤਿਸ਼ਬਾਜ਼ੀ ਹੋਈ - ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਲੌਕਿਕ ਆਤਿਸ਼ਬਾਜ਼ੀ
ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਜੀ Prakash Parv of Sri Guru Ramdas ji ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਦੀਪਮਾਲਾ ਤੇ ਅਲੌਕਿਕ ਆਤਿਸ਼ਬਾਜ਼ੀ Deepmala and Fireworks at Sri Harmandir Sahib ਕੀਤੀ ਗਈ। ਇਸ ਮੌਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ ਸੰਗਤਾਂ ਵੱਡੀ ਗਿਣਤੀ ਵਿਚ ਨਤਮਸਤਕ ਹੋਣ ਲਈ ਪੁੱਜੀਆਂ। ਅੱਜ ਮੰਗਲਵਾਰ ਸਵੇਰ ਤੋਂ ਹੀ ਸੱਚਖੰਡ ਹਰਿਮੰਦਰ ਸਾਹਿਬ ਵਿੱਚ ਸੰਗਤਾਂ ਦੀਆਂ ਰੌਣਕਾਂ ਲੱਗੀਆਂ ਹੋਈਆਂ ਸਨ। ਸ਼ਰਧਾਲੂ ਦੇਸ਼ਾਂ ਵਿਦੇਸ਼ਾਂ ਚੋਂ ਵੱਡੀ ਗਿਣਤੀ ਵਿੱਚ ਇੱਥੇ ਨਤਮਸਤਕ ਹੋਣ ਲਈ ਪੁੱਜੇ ਸਨ। ਉੱਥੇ ਹੀ ਆਈਆਂ ਹੋਈਆਂ ਸੰਗਤਾਂ ਨੇ ਕਿਹਾ ਕਿ ਸ੍ਰੀ ਹਰਮੰਦਿਰ ਸਾਹਿਬ ਵਿਖੇ ਨਤਮਸਤਕ ਹੋਕੇ ਵੱਖਰਾ ਹੀ ਅਲੌਕਿਕ ਨਜ਼ਾਰਾ ਵੇਖਣ ਨੂੰ ਮਿਲਿਆ ਹੈ ਇੱਥੇ ਆ ਕੇ ਮਨ ਨੂੰ ਸ਼ਾਂਤੀ ਮਿਲਦੀ ਹੈ।