ਛੇਵੇਂ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ‘ਚ ਸੰਗਤ ਹੋਈ ਨਤਮਸਤਕ - ਅਕਾਲੀ ਆਗੂ ਕਮਲਜੀਤ ਸਿੰਘ ਭਾਟੀਆ
ਜਲੰਧਰ: ਅੱਜ ਪੂਰੀ ਦੁਨੀਆਂ ਦੇ ਵਿੱਚ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਹਰਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਸਥਾਨ ਜਲੰਧਰ ਦੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਈ। ਸੰਗਤਾਂ ਦਾ ਆਉਣਾ ਜਾਣਾ ਸਵੇਰ ਤੋਂ ਹੀ ਸ਼ੁਰੂ ਹੋ ਗਿਆ ਸੀ। ਸੰਗਤਾਂ ਵੱਲੋਂ ਇੱਥੇ ਮਿੱਸੀਆਂ ਰੋਟੀਆਂ ਅਤੇ ਕੱਚੀ ਲੱਸੀ ਦਾ ਚੜ੍ਹਾਵਾ ਚੜ੍ਹਾਉਣ ‘ਤੇ ਆਪਣੇ ਘਰ ਪਰਿਵਾਰ ਦੇ ਲਈ ਗੁਰੂ ਅੱਗੇ ਅਰਦਾਸ ਕੀਤੀ ਜਾ ਰਹੀ ਹੈ। ਇਸ ਮੌਕੇ ਅਕਾਲੀ ਆਗੂ ਕਮਲਜੀਤ ਸਿੰਘ ਭਾਟੀਆ ਨੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਸੰਗਤਾਂ ਵਧਾਈਆਂ ਦਿੱਤੀਆਂ।