ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ - 984 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ
ਬਰਨਾਲਾ: ਪੁਲਿਸ ਨੇ ਪਿਛਲੇ ਦਿਨੀਂ ਇਕ ਮੁਕੱਦਮਾ ਦਰਜ ਕੀਤਾ ਸੀ ਜਿਸ ਵਿਚ ਪੁਲਿਸ ਨੇ ਦੋ ਨੌਜਵਾਨਾਂ ਤੋਂ 984 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਸਨ ਜਿਨ੍ਹਾਂ ਨੂੰ ਪੁਲਿਸ ਵੱਲੋਂ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਲਿਆ ਸੀ ਅਤੇ ਰਿਮਾਂਡ ਦੌਰਾਨ ਗ੍ਰਿਫਤਾਰ ਨੌਜਵਾਨ ਗੁਰਵਿੰਦਰ ਸਿੰਘ ਨੇ ਮੰਨਿਆ ਕਿ ਮੈਂ ਸਿਧਾਣਾ ਪਿੰਡ ਤੋਂ ਰਣਜੀਤ ਸਿੰਘ ਉਰਫ ਸੁੱਖੀ ਤੋਂ ਗੋਲੀਆਂ ਲਿਆ ਕੇ ਵੇਚਦਾ ਹਾਂ ਜਿਸ ਦੇ ਆਧਾਰ ਤੇ ਪੁਲਿਸ ਨੇ ਰਣਜੀਤ ਸਿੰਘ ਉਰਫ ਸੁੱਖੀ ਵਾਸੀ ਸਿਧਾਣਾ ਨੂੰ ਮੁਕੱਦਮਾ ਨੰਬਰ 33 ਵਿੱਚ ਨਾਮਜ਼ਦ ਕਰਕੇ ਉਸਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਗਈ।