ਖਰਾਬ ਖੜ੍ਹੇ ਟਰੱਕ ਵਿੱਚ ਟਕਰਾਇਆ ਟੈਂਪੂ, ਇੱਕ ਦੀ ਮੌਤ, ਇਕ ਜ਼ਖ਼ਮੀ - collision of a tempo and truck in bathinda
ਬਠਿੰਡਾ: ਸ਼ਹਿਰ ਦੇ ਮਲੋਟ ਰੋਡ ’ਤੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੇੜੇ ਬਣੇ ਓਵਰਬ੍ਰਿਜ ’ਤੇ ਇੱਕ ਆਟੋ ਟਰੱਕ ਨਾਲ ਟਕਰਾਉਣ ਕਾਰਨ ਭਿਆਨਕ ਹਾਦਸਾ ਵਾਪਰਿਆ। ਇਸ ਹਾਦਸੇ ਦੇ ਕਾਰਨ ਇੱਕ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਦੱਸਿਆ ਜਾ ਰਿਹਾ ਹੈ। ਮਾਮਲੇ ਸਬੰਧੀ 108 ਐਂਬੂਲੈਂਸ ਦੇ ਡਰਾਈਵਰ ਨੇ ਦੱਸਿਆ ਕਿ ਉਨ੍ਹਾਂ ਨੂੰ ਕਾਲ ਆਈ ਸੀ ਕਿ ਬਠਿੰਡਾ ਮਲੋਟ ਰੋਡ ’ਤੇ ਬਣੇ ਓਵਰਬ੍ਰਿਜ ਉੱਪਰ ਖ਼ਰਾਬ ਖੜੇ ਟਰੱਕ ਦੇ ਨਾਲ ਆਟੋ ਟਕਰਾ ਗਿਆ। ਮੌਕੇ ਤੇ ਪਹੁੰਚੇ ਪੁਲੀਸ ਕਰਮਚਾਰੀਆਂ ਵੱਲੋਂ ਜ਼ਖ਼ਮੀਆਂ ਨੂੰ ਬਾਹਰ ਕੱਢਿਆ ਗਿਆ। ਜਿਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਦੂਜੇ ਪਾਸੇ ਡਾਕਟਰ ਗੁਰਲੀਨ ਨੇ ਦੱਸਿਆ ਕਿ ਐਂਬੂਲੈਂਸ ਰਾਹੀਂ ਦੋ ਵਿਅਕਤੀਆਂ ਨੂੰ ਲਿਆਂਦਾ ਗਿਆ ਸੀ ਜਿਨ੍ਹਾਂ ਵਿੱਚੋਂ ਇੱਕ ਦੀ ਮੌਕੇ ਹੋ ਗਈ ਜਦਕਿ ਦੂਜਾ ਗੰਭੀਰ ਜ਼ਖਮੀ ਹੋ ਗਿਆ। ਜ਼ਖ਼ਮੀ ਵਿਅਕਤੀ ਦਾ ਇਲਾਜ ਕੀਤਾ ਜਾ ਰਿਹਾ ਹੈ।