ਨਸ਼ੇ ਕਾਰਨ ਨੌਜਵਾਨ ਦੀ ਮੌਤ, ਪਰਿਵਾਰਿਕ ਮੈਂਬਰ ਲਾਸ਼ ਨੂੰ ਮੋਢੇ ਉੱਤੇ ਚੁੱਕ ਹੋਏ ਫਰਾਰ - ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਹੰਗਾਮਾ
ਬਠਿੰਡਾ: ਸੂਬੇ ’ਚ ਆਏ ਦਿਨ ਨੌਜਵਾਨ ਨਸ਼ੇ ਦੀ ਓਵਰਡੋਜ਼ ਕਾਰਨ ਮਰ ਰਹੇ ਹਨ। ਇਸੇ ਤਰ੍ਹਾਂ ਦਾ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਜਿੱਥੇ ਇੱਕ ਨੌਜਵਾਨ ਵੱਲੋਂ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਬਠਿੰਡਾ ਨਾਗਪਾਲ ਹੰਸ ਨਗਰ ਵਿੱਚ ਬੀਤੇ ਦਿਨੀਂ ਸਮਾਜ ਸੇਵੀ ਸੰਸਥਾ ਨੂੰ ਫੋਨ ਆਇਆ ਕਿ ਇੱਕ ਨੌਜਵਾਨ ਬੇਹੋਸ਼ ਪਿਆ ਹੈ ਇਸ ਦੌਰਾਨ ਹੀ ਮੌਕੇ ’ਤੇ ਪਹੁੰਚੇ। ਸਮਾਜਸੇਵੀ ਸੰਸਥਾ ਵੱਲੋਂ ਨੌਜਵਾਨਾਂ ਨੂੰ ਜਦੋਂ ਸਰਕਾਰੀ ਹਸਪਤਾਲ ਲਿਆਂਦਾ ਗਿਆ ਤਾਂ ਇਸ ਦੌਰਾਨ ਹੀ ਡਾਕਟਰਾਂ ਨੇ ਨੌਜਵਾਨ ਨੂੰ ਮ੍ਰਿਤਕ ਐਲਾਨ ਦਿੱਤਾ ਪਰ ਪਰਿਵਾਰਿਕ ਮੈਂਬਰਾਂ ਵੱਲੋਂ ਨੌਜਵਾਨਾਂ ਦਾ ਪੋਸਟਮਾਰਟਮ ਕਰਵਾਉਣ ਦੀ ਥਾਂ ਉਸ ਦੀ ਲਾਸ਼ ਹਸਪਤਾਲ ਵਿੱਚੋਂ ਚੁੱਕ ਕੇ ਫਰਾਰ ਹੋ ਗਏ। ਜਿਸ ਸਬੰਧੀ ਸੀਨੀਅਰ ਮੈਡੀਕਲ ਅਫਸਰ ਡਾ. ਸਾਹਿਲ ਵੱਲੋਂ ਸੂਚਨਾ ਪੁਲਿਸ ਨੂੰ ਦਿੱਤੀ ਗਈ। ਫਿਲਹਾਲ ਪੁਲਿਸ ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੂਜੇ ਪਾਸੇ ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਨੇ ਪੁਲਿਸ ’ਤੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਚਿੱਟਾ ਵਿਕਵਾਉਣ ਤੱਕ ਦੀਆਂ ਗੱਲਾਂ ਆਖੀਆ।
Last Updated : Aug 12, 2022, 1:19 PM IST